July 7, 2024 7:00 pm
private schools

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਲੈ ਕੇ ਸਿੱਖਿਆ ਮੰਤਰੀ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ 30 ਮਾਰਚ 2022: ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਐਸ.ਡੀ.ਕਾਲਜ ਬਰਨਾਲਾ ਵਿਖੇ ਸਾਲਾਨਾ ਐਥਲੈਟਿਕ ਮੀਟ ਸਮਾਗਮ ‘ਚ ਸ਼ਾਮਲ ਹੋਏ । ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਬਾਰੇ ਜੋ ਵੀ ਐਕਟ ਬਣਿਆ ਹੈ, ਉਸ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਪ੍ਰਾਈਵੇਟ ਸਕੂਲਾਂ (Private schools)ਦੀਆਂ ਫੀਸਾਂ ‘ਚ ਧਾਂਦਲੀ ਦੇ ਮਾਮਲੇ ‘ਚ ਸਿੱਖਿਆ ਵਿਭਾਗ ਵੱਲੋਂ ਇੱਕ ਆਨਲਾਈਨ ਪੋਰਟਲ ਜਾਰੀ ਕੀਤਾ ਜਾਵੇਗਾ। ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਜਾਂ ਸਿੱਖਿਆ ਵਿਭਾਗ ਵਿਭਾਗ ਵੱਲੋਂ ਜਲਦ ਹੀ ਐਲਾਨ ਕੀਤਾ ਜਾਵੇਗਾ।ਉਨ੍ਹਾਂ ਕਿਹਾ ਲੋਕਾਂ ਦੇ ਹਿੱਤ ‘ਚ ਜੇਕਰ ਲੋੜ ਪਈ ਤਾਂ ਪ੍ਰਾਈਵੇਟ ਸਕੂਲਾਂ ਬਾਰੇ ਐਕਟ ਨੂੰ ਬਦਲਿਆ ਵੀ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਹਾਲਤ ਬਦਲੀ ਹੈ, ਉਸੇ ਤਰ੍ਹਾਂ ਪੰਜਾਬ ‘ਚ ਵੀ ਇਸ ਦਾ ਹੱਲ ਕੀਤਾ ਜਾਵੇਗਾ। ਆਉਣ ਵਾਲੇ ਸਮੇਂ ‘ਚ ਤੁਹਾਨੂੰ ਚੰਗੇ ਨਤੀਜੇ ਮਿਲਣਗੇ। ਪਰ ਸਰਕਾਰ ਨੂੰ ਇਸ ਲਈ ਕੁਝ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਸਾਡੀ ਸਰਕਾਰ ਸਾਰੇ ਮਸਲੇ ਹੱਲ ਕਰੇਗੀ। ਸਰਕਾਰ ਸਾਰੀਆਂ ਖਾਲੀ ਥਾਵਾਂ ਨੂੰ ਭਰ ਕੇ ਸਮੱਸਿਆਵਾਂ ਦਾ ਹੱਲ ਕਰੇਗੀ।