July 9, 2024 1:55 am
ਸਿੱਖਿਆ

ਸਿੱਖਿਆ ਮੰਤਰੀ ਵੱਲੋਂ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦਾ ਕੀਤਾ ਦੌਰਾ

ਚੰਡੀਗ੍ਹੜ 05 ਚੰਡੀਗੜ੍ਹ 2022: ਮੀਤ ਹੇਅਰ ਨੇ ਆਖਿਆ ਕਿ ਸਿੱਖਿਆ ਖੇਤਰ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸੂਬੇ ਦੀ ਸਕੂਲੀ ਸਿੱਖਿਆ ਨੂੰ ਜ਼ਮੀਨੀ ਪੱਧਰ ਉੱਤੇ ਮਜ਼ਬੂਤ ਕਰਨ ਲਈ ਹੇਠਲੇ ਪੱਧਰ ਉੱਤੇ ਫੀਡਬੈਕ ਲੈਣ ਲਈ ਸਕੂਲਾਂ ਦੇ ਦੌਰੇ ਕੀਤੇ ਜਾ ਰਹੇ ਹਨ ਜਿੱਥੇ ਬੁਨਿਆਦੀ ਢਾਂਚਾ ਦੇਖਣ ਦੇ ਨਾਲ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਵਿਚਾਰ ਸੁਣੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਐਸ.ਏ.ਐਸ. ਨਗਰ ਜ਼ਿਲੇ ਦੇ ਤਿੰਨ ਸਕੂਲਾਂ ਦੇ ਦੌਰੇ ਕੀਤੇ ਗਏ ਹਨ।

ਸਿੱਖਿਆ ਮੰਤਰੀ ਨੇ ਸਭ ਤੋਂ ਪਹਿਲਾ ਖਰੜ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਆਂ ਸ਼ਹਿਰ ਬਡਾਲਾ ਦਾ ਦੌਰਾ ਕੀਤਾ ਗਿਆ। ਮੀਤ ਹੇਅਰ ਨੇ ਸਾਰੀਆਂ ਕਲਾਸਾਂ ਵਿੱਚ ਵਿਚਰਦਿਆਂ ਬੱਚਿਆਂ ਨਾਲ ਨਿੱਜੀ ਤੌਰ ਉੱਤੇ ਗੱਲਬਾਤ ਕਰਦਿਆਂ ਪੜ੍ਹਾਈ ਸਬੰਧੀ ਅਤੇ ਜੀਵਨ ਬਾਰੇ ਗੱਲਬਾਤ ਕੀਤੀ। ਉਨ੍ਹਾਂ ਸਟਾਫ ਨਾਲ ਵੀ ਵਿਚਾਰ ਚਰਚਾ ਕੀਤੀ।

ਇਸ ਉਪਰੰਤ ਸਿੱਖਿਆ ਮੰਤਰੀ ਨੇ ਡੇਰਾਬਸੀ ਹਲਕੇ ਦੇ ਵਿਧਾਇਕ  ਕੁਲਜੀਤ ਸਿੰਘ ਰੰਧਾਵਾ ਦੇ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਖੇੜੀ ਜੱਟਾਂ ਦਾ ਦੌਰਾ ਕੀਤਾ ਜਿੱਥੇ ਵਿਸ਼ੇਸ਼ ਤੌਰ ਉਤੇ ਉਨ੍ਹਾਂ ਪ੍ਰੀ ਪ੍ਰਾਇਮਰੀ ਅਤੇ ਆਂਗਣਵਾੜੀ ਦੇ ਬੱਚਿਆਂ ਨਾਲ ਬੈਠਕੇ ਗੱਲਬਾਤ ਕੀਤੀ। ਸਿੱਖਿਆ ਮੰਤਰੀ ਸਾਹਿਬ ਨੇ ਪੁਰਾਣੇ ਕਲਾਸ ਰੂਮ ਨੂੰ ਵੀ ਧਿਆਨ ਨਾਲ ਵਾਚਿਆ ਅਤੇ ਬੱਚਿਆਂ ਨੂੰ ਪਰੋਸਿਆ ਜਾਣ ਵਾਲਾ ਮਿਡ ਡੇ ਮੀਲ ਦਾ ਭੋਜਨ ਵੀ ਚੈਕ ਕੀਤਾ। ਮੀਤ ਹੇਅਰ ਨੇ ਖਰੜ ਬਲਾਕ ਦੇ ਸਰਕਾਰੀ ਹਾਈ ਸਕੂਲ ਰਸਨ ਹੇੜੀ ਦਾ ਦੌਰਾ ਵੀ ਕੀਤਾ। ਸਿੱਖਿਆ ਮੰਤਰੀ ਵੱਲੋੰ ਸਕੂਲ ਸਟਾਫ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਦੁਆਰਾ ਸਾਰੇ ਸਕੂਲ, ਇਮਾਰਤ ਅਤੇ ਕਲਾਸ ਰੂਮਜ਼ ਦਾ ਦੌਰਾ ਕੀਤਾ ਗਿਆ।