ਚੰਡੀਗੜ੍ਹ, 5 ਸਤੰਬਰ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਹੁਨਰ ਤੇ ਤਕਨੀਕ ਆਧਾਰਤ ਸਿੱਖਿਆ ਨੂੰ ਹੁਲਾਰਾ ਦੇਣ ਲਈ ਪੰਜਾਬ ‘ਚ ਨਵੀਂ ਸਿੱਖਿਆ ਨੀਤੀ (New Education Policy) ਲਾਗੂ ਕਰਨ ਦੀ ਸਹਿਮਤੀ ਦਿੱਤੀ ਹੈ। ਇਸ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤਾ ਜਾਣਗੇ, ਤਾਂ ਜੋ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਦਾ ਅਨਿੱਖੜ ਅੰਗ ਬਣ ਸਕਣ । ਨਵੀਂ ਸਿੱਖਿਆ ਨੀਤੀ ਨਾਲ ਪੰਜਾਬ ‘ਚ ਸਿੱਖਿਆ ‘ਚ ਗੁਣਾਤਮਕ ਤਬਦੀਲੀ ਦੇਖਣ ਨੂੰ ਮਿਲੇਗੀ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਵੱਡੇ ਪੱਧਰ ‘ਤੇ ਫਾਇਦਾ ਮਿਲੇਗਾ।
ਜਨਵਰੀ 20, 2026 11:19 ਪੂਃ ਦੁਃ




