Harjot Singh Bains

ਸਿੱਖਿਆ ਕ੍ਰਾਂਤੀ: 12 ਹਜ਼ਾਰ ਸਰਕਾਰੀ ਸਕੂਲਾਂ ‘ਚ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਲੋਕਾਂ ਨੂੰ ਕੀਤਾ ਜਾਣਗੇ ਸਮਰਪਿਤ

ਚੰਡੀਗੜ੍ਹ, 7 ਅਪ੍ਰੈਲ 2025 : ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ (punjab sarkar) 7 ਅਪ੍ਰੈਲ ਤੋਂ ਸ਼ੁਰੂ ਹੋ ਰਹੇ 54 ਦਿਨਾਂ ਸਿੱਖਿਆ ਉਤਸਵ ‘ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਤਹਿਤ ਸੂਬੇ ਭਰ ਦੇ 12,000 ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ (projects0 ਦਾ ਉਦਘਾਟਨ ਕੀਤਾ ਜਾਵੇਗਾ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ (harjot singh bains) ਨੇ  ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਸ ਪਹਿਲਕਦਮੀ ਦਾ ਐਲਾਨ ਕੀਤਾ, ਜਿਸ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜੋਕੇ ਯੁੱਗ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਲਈ ਬਰਾਬਰ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਦਾ ਮਾਹੌਲ ਸਿਰਜਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਵਿਆਪਕ ਬੁਨਿਆਦੀ ਢਾਂਚਾ ਵਿਕਾਸ ਪ੍ਰੋਗਰਾਮ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਨਵੇਂ ਕਮਰਿਆਂ ਦੀ ਉਸਾਰੀ ਅਤੇ ਨਵੀਨਤਮ ਵਿਦਿਅਕ ਤਕਨੀਕਾਂ ‘ਤੇ ਕੇਂਦਰਿਤ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bahgwant singh maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਨ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਜਿਵੇਂ ਕਿ ਪੀਣ ਵਾਲਾ ਸਾਫ਼ ਪਾਣੀ, ਹਾਈ ਸਪੀਡ ਵਾਈ-ਫਾਈ ਕੁਨੈਕਸ਼ਨ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ, ਮੇਜ਼-ਕੁਰਸੀਆਂ ਅਤੇ ਚਾਰਦੀਵਾਰੀ ਆਦਿ ਨਾਲ ਲੈਸ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ ਹਨ ਅਤੇ ਵਿਦਿਆਰਥੀਆਂ ਲਈ ਬੱਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ। ਇਸ ਸਮੇਂ 10,000 ਤੋਂ ਵੱਧ ਵਿਦਿਆਰਥੀ ਇਸ ਸਹੂਲਤ ਦਾ ਲਾਭ ਲੈ ਰਹੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਸਾਂਭ-ਸੰਭਾਲ ‘ਤੇ ਹਰ ਸਾਲ 200 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾ ਰਹੇ ਹਨ।

ਬੈਂਸ ਨੇ ਦੱਸਿਆ ਕਿ “ਸਿੱਖਿਆ ਕ੍ਰਾਂਤੀ” ਦੇ ਪਹਿਲੇ ਦਿਨ ਕੈਬਨਿਟ ਮੰਤਰੀਆਂ ਅਤੇ ਹੋਰ ਪਤਵੰਤਿਆਂ ਵੱਲੋਂ 350 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ‘ਆਪ’ ਪੰਜਾਬ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨਗੇ।ਪੰਜਾਬ ਦੇ ਲੋਕਾਂ ਨੂੰ “ਸਿੱਖਿਆ ਕ੍ਰਾਂਤੀ” ਦੇ ਗਵਾਹ ਬਣਨ ਦਾ ਸੱਦਾ ਦਿੰਦਿਆਂ  ਬੈਂਸ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਇਸ ਸਿੱਖਿਆ ਮੇਲੇ ਦਾ ਹਿੱਸਾ ਬਣਨ ਲਈ ਆਪਣੇ ਨੇੜਲੇ ਸਕੂਲਾਂ ਦਾ ਦੌਰਾ ਕਰਨਾ ਚਾਹੀਦਾ ਹੈ।

Read More: ਸਿੱਖਿਆ ਕ੍ਰਾਂਤੀ: 12,000 ਤੋਂ ਵੱਧ ਸਰਕਾਰੀ ਸਕੂਲਾਂ ਨੂੰ ਸਭ ਤੋਂ ਵਧੀਆ ਵਿਦਿਅਕ ਮਿਆਰਾਂ ‘ਤੇ ਅਪਗ੍ਰੇਡ ਕੀਤਾ ਗਿਆ

Scroll to Top