Site icon TheUnmute.com

Education: ਫਿਨਲੈਂਡ ਜਾਣ ਵਾਲੇ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ

Harjot Singh Bains

ਚੰਡੀਗੜ੍ਹ 4 ਅਕਤੂਬਰ 2024: ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਫਿਨਲੈਂਡ ਵਿਖੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਸਿਖਲਾਈ ਲਈ ਚੋਣ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਹਾਲ ਹੀ ਵਿੱਚ ਮੁਕੰਮਲ ਹੋਈ ਹੈ।

 

ਇਹ ਸਿਖਲਾਈ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਵਿਖੇ 3 ਹਫ਼ਤਿਆਂ ਲਈ ਹੋਵੇਗੀ, ਜਿੱਥੇ ਇਨ੍ਹਾਂ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਵਿਦਿਅਕ ਤਕਨੀਕਾਂ ਅਤੇ ਵਿਧੀਆਂ ਸਿਖਾਈਆਂ ਜਾਣਗੀਆਂ। ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਪੜ੍ਹਾਉਣ ਦੇ ਢੰਗਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ।

 

ਸਿਖਲਾਈ ਲਈ ਤਿਆਰ 600 ਅਧਿਆਪਕਾਂ ਨੇ ਆਨਲਾਈਨ ਅਪਲਾਈ ਕੀਤਾ ਸੀ ਅਤੇ ਲਗਭਗ 6000 ਮਾਪਿਆਂ ਨਾਲ ਉਨ੍ਹਾਂ ਦੇ ਦਾਅਵਿਆਂ ਦੀ ਪੁਸ਼ਟੀ ਕਰਨ ਲਈ ਸੰਪਰਕ ਕੀਤਾ ਗਿਆ ਸੀ। ਇਸ ਤੋਂ ਇਲਾਵਾ ਇਨ੍ਹਾਂ ਅਧਿਆਪਕਾਂ ਦੇ ਪਿਛਲੇ ਨਤੀਜਿਆਂ ਅਤੇ ਸਾਲਾਨਾ ਗੁਪਤ ਰਿਪੋਰਟਾਂ ਦਾ ਵੀ ਨਿਰੀਖਣ ਕੀਤਾ ਗਿਆ। ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਰੱਖਿਆ ਗਿਆ ਅਤੇ ਇਸ ਵਿੱਚ ਮਾਪਿਆਂ ਦੀ ਰਾਏ ਵੀ ਸ਼ਾਮਲ ਕੀਤੀ ਗਈ। ਲੁਧਿਆਣਾ ਦੇ ਇਹ ਦੋ ਅਧਿਆਪਕ ਜਲਦ ਹੀ ਇਸ ਟ੍ਰੇਨਿੰਗ ਲਈ ਰਵਾਨਾ ਹੋਣਗੇ ਜਿਸ ਨਾਲ ਉਨ੍ਹਾਂ ਦੇ ਸਕੂਲ ਅਤੇ ਵਿਦਿਆਰਥੀਆਂ ਨੂੰ ਵੀ ਫਾਇਦਾ ਹੋਵੇਗਾ।

Exit mobile version