ਨਵੀਂ ਦਿੱਲੀ 29 ਅਕਤੂਬਰ 2024: ਪੰਜਾਬ ਦੇ ਮੌਸਮ (Punjab weather) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ, ਪੰਜਾਬ ‘ਚ ਠੰਡ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ | ਮੌਸਮ ਵਿਭਾਗ ਮੁਤਾਬਕ ਕੜਾਕੇ ਦੀ ਠੰਡ ਛੇਤੀ ਹੀ ਆਪਣਾ ਅਸਰ ਦਿਖਾਉਣ ਵਾਲੀ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ ਅਤੇ ਗੁਰਦਾਸਪੁਰ ਸਮੇਤ ਹੋਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਦੀਵਾਲੀ ਤੋਂ ਬਾਅਦ ਪੰਜਾਬ ‘ਚ ਅਕਸਰ ਠੰਡ ਦਾ ਮੌਸਮ ਤੇਜ਼ ਹੋ ਜਾਂਦਾ ਹੈ। ਨਵੰਬਰ ਤੋਂ ਜਨਵਰੀ ਤੱਕ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਸੜਕਾਂ ‘ਤੇ ਵਿਜੀਵਿਲਟੀ ਘੱਟ ਜਾਂਦੀ ਹੈ ਅਤੇ ਸੜਕ ਹਾਦਸਿਆਂ ਦਾ ਡਰ ਹਮੇਸ਼ਾ ਬਣਿਆ ਰਹਿੰਦਾ ਹੈ।
ਉਥੇ ਹੀ ਬਹੁਤੀ ਵਾਰ ਧੁੰਦ ਵੀ ਵੱਡੇ ਸੜਕ ਹਾਦਸਿਆਂ ਦਾ ਕਾਰਨ ਬਣਦੀ ਹੈ। ਦੂਜੇ ਪਾਸੇ ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ, ਜਿਸ ਕਾਰਨ ਪੰਜਾਬ ਦਾ ਹਵਾ ਗੁਣਵੱਤਾ ਸੂਚਕ ਅੰਕ ਲਗਾਤਾਰ ਡਿੱਗ ਰਿਹਾ ਹੈ | ਵਿਭਾਗ ਮੁਤਾਬਕ ਦੀਵਾਲੀ ‘ਤੇ ਹਵਾ ਦੇ ਹੋਰ ਵੀ ਖਰਾਬ (Punjab weather) ਹੋਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ।