National Highways

ਮੋਹਾਲੀ ’ਚ ਝੋਨੇ ਦੀ ਪਰਾਲੀ ਪ੍ਰਬੰਧਨ ਦੇ ਮੁੱਦੇ ਨੂੰ ਹੱਲ ਕਰਨ ਦੇ ਯਤਨ ਤੇਜ਼, ਡੀਸੀ ਨੇ ਸੱਦੀ ਨੰਬਰਦਾਰਾਂ ਦੀ ਮੀਟਿੰਗ

ਐਸ.ਏ.ਐਸ.ਨਗਰ, 19 ਜੁਲਾਈ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹੁਣ ਤੋਂ ਹੀ ਝੋਨੇ ਦੀ ਪਰਾਲੀ ਪ੍ਰਬੰਧਨ ਦੇ ਮੁੱਦੇ ਨੂੰ ਹੱਲ ਕਰਨ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਅੱਜ ਆਪਣੇ ਦਫ਼ਤਰ ਵਿਖੇ ਨੰਬਰਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਇਨ-ਸੀਟੂ ਅਤੇ ਐਕਸ-ਸੀਟੂ ਪਰਾਲੀ ਪ੍ਰਬੰਧਨ ਮਸ਼ੀਨਾਂ ਜੋ ਕਿ ਪੰਜਾਬ ਸਰਕਾਰ ਵੱਲੋਂ ਵਿਅਕਤੀਗਤ ਤੌਰ ’ਤੇ 50 ਫੀਸਦੀ ਸਬਸਿਡੀ ’ਤੇ ਅਤੇ ਸਮੂਹਾਂ ਜਾਂ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਲੈਣ ਲਈ ਪ੍ਰੇਰਿਤ ਕਰਨ।

ਉਨ੍ਹਾਂ ਕਿਹਾ ਕਿ ਰਾਜ ਨੇ ਪਹਿਲਾਂ ਹੀ ਇਨ੍ਹਾਂ ਮਸ਼ੀਨਾਂ ਲਈ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂ ਹੋਈਆਂ ਹਨ ਅਤੇ ਉਹ ਆਪਣੀਆਂ ਅਰਜ਼ੀਆਂ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਕੇ ਜਾਂ . ’ਤੇ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਸਬਸਿਡੀ ਦੀਆਂ ਅਰਜ਼ੀਆਂ ਦੇਣ ਦੀ ਆਖਰੀ ਮਿਤੀ 20 ਜੁਲਾਈ, 2023 ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਦੋ ਸਕੀਮਾਂ ਹਨ, ਇੱਕ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਅਤੇ ਦੂਜੀ ਖੇਤੀਬਾੜੀ ਦੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ। ‘ਪੈਡੀ ਸਟਰਾਅ ਮੈਨੇਜਮੈਂਟ’ ਵਿੱਚ ਸੁਪਰ ਐਸ ਐਮ ਐਸ, ਹੈਪੀ ਸੀਡਰ, ਪੈਡੀ ਸਟਰਾਅ ਚੋਪਰ/ਸ਼ਰੈਡਰ/ਮਲਚਰ, ਸਮਾਰਟ ਸੀਡਰ, ਜ਼ੀਰੋ ਟਿਲ ਡਰਿੱਲ, ਸੁਪਰ ਸੀਡਰ, ਬੇਲਰ, ਰੇਕ, ਰੋਟਰੀ ਸਲੈਸ਼ਰ, ਕਰੋਪ ਰੀਪਰ ਅਤੇ ਮੋਲਡ ਬੋਰਡ ਹਲ ਮਸ਼ੀਨਾਂ ਸ਼ਾਮਲ ਹਨ ਜਦੋਂ ਕਿ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਵਿੱਚ ਪੈਡੀ ਟਰਾਂਸਪਲਾਂਟਰ, ਡੀ ਐਸ ਆਰ ਡਰਿੱਲ, ਆਲੂ ਪਲਾਂਟਰ, ਟਰੈਕਟਰ ਦੁਆਰਾ ਸੰਚਾਲਿਤ ਬੂਮ ਸਪ੍ਰੇਅਰ, ਪੀਟੀਓ ਸੰਚਾਲਿਤ ਬੰਡ ਫੋਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਆਦਿ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ.ਨਗਰ ਕੋਲ ਪੰਜ ‘ਸਟਰਾਅ ਮੈਨੇਜਮੈਂਟ ਯੂਨਿਟ’ ਹੋਣ ਦਾ ਵਾਧੂ ਫਾਇਦਾ ਹੈ, ਜਿਨ੍ਹਾਂ ਦੀ ਸਮਰੱਥਾ ਜ਼ਿਲ੍ਹੇ ਵਿੱਚ ਪਰਾਲੀ ਦੇ ਉਤਪਾਦਨ ਨਾਲੋਂ ਦੁੱਗਣੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਅਸੀਂ ਪਰਾਲੀ ਦੀਆਂ ਗੰਢਾਂ ਬਣਾਉਣ ਲਈ ਵੱਧ ਤੋਂ ਵੱਧ ਬੇਲਰ ਅਤੇ ਰੇਕ ਲੈ ਸਕੀਏ ਤਾਂ ਕਿਸਾਨ ਪਰਾਲੀ ਤੋਂ ਚੰਗੀ ਕਮਾਈ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਨੰਬਰਦਾਰਾਂ ਨੂੰ ਕਿਹਾ ਕਿ ਉਹ ਖੇਤੀ ਮਸ਼ੀਨਰੀ ਦੀਆਂ ਸਬਸਿਡੀ ਵਾਲੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਤਾਂ ਜੋ ਜ਼ਿਲ੍ਹੇ ਨੂੰ ਝੋਨੇ ਦੀ ਪਰਾਲੀ ਦੇ ਧੂੰਏਂ ਤੋਂ ਮੁਕਤ ਕੀਤਾ ਜਾ ਸਕੇ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਬੈਂਬੀ ਨੂੰ ਵੀ ਕਿਹਾ ਕਿ ਉਹ ਪੰਚਾਇਤਾਂ ਅਤੇ ਹੋਰ ਵਿਭਾਗਾਂ ਜਿਵੇਂ ਕਿ ਸਹਿਕਾਰੀ ਸਭਾਵਾਂ ਆਦਿ ਰਾਹੀਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਸਬਸਿਡੀ ਵਾਲੀ ਸਕੀਮ ਬਾਰੇ ਜਾਗਰੂਕ ਕਰਨ।

 

Scroll to Top