ਅੰਮ੍ਰਿਤਸਰ, 17 ਜੂਨ, 2024: ਮੁਸਲਿਮ ਭਾਈਚਾਰੇ ਵੱਲੋਂ ਅੱਜ ਈਦ ਉੱਲ ਅਜ਼ਹਾ (ਬਕਰੀਦ) (Eid al-Adha) ਦੇ ਪਵਿੱਤਰ ਤਿਓਹਾਰ ਮੌਕੇ ਅੰਮ੍ਰਿਤਸਰ ਦੇ ਜਾਮਾ ਮਸਜਿਦ ਵਿਚ ਨਵਾਜ ਅਦਾ ਕੀਤੀ । ਇਸ ਮੌਕੇ ਜਿਥੇ ਮੁਸਲਿਮ ਭਾਈਚਾਰੇ ਨੇ ਵੱਡੀ ਗਿਣਤੀ ਵਿਚ ਬਕਰੀਦ ਦੀ ਨਵਾਜ ਅਦਾ ਕੀਤੀ | ਉਥੇ ਹੀ ਪੁਲਿਸ਼ ਪ੍ਰਸ਼ਾਸ਼ਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ | ਇਸ ਮੌਕੇ ਜਾਮਾ ਮਸਜਿਦ ਦੇ ਇਮਾਮ ਵੱਲੋਂ ਦੇਸ਼ ਭਰ ਦੇ ਲੋਕਾਂ ਨੂੰ ਈਦ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ |
ਉਥੇ ਹੀ ਈਦ (Eid al-Adha) ਦੀ ਨਵਾਜ ਅਦਾ ਕਰਦਿਆਂ ਅੱਲਾ ਤਾਲਾ ਕੋਲੋਂ ਸਰਬਤ ਦੇ ਭਲੇ ਦੀ ਅਰਦਾਸ਼ ਕੀਤੀ ਅਤੇ ਮੁਸਲਿਮ ਭਾਈਚਾਰੇ ਨੇ ਇਕ-ਦੂਜੇ ਨਾਲ ਗਲੇ ਮਿਲ ਕੇ ਈਦ ਦੀ ਵਧਾਈ ਦਿੱਤੀ।ਇਸ ਮੌਕੇ ਜਾਮਾ ਮਸਜਿਦ ਦੇ ਇਮਾਮ ਅਤੇ ਮੁਸਲਿਮ ਭਾਈਚਾਰੇ ਦੱਸਿਆ ਕਿ ਅੱਜ ਦੇਸ਼ ਭਰ ਵਿੱਚ ਈਦ-ਉਲ-ਅਜ਼ਹਾ ਯਾਨੀ ਬਕਰੀਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਨੇ ਸਭ ਨੂੰ ਆਪਸੀ ਪ੍ਰੇਮ ਪਿਆਰ ਨਾਲ ਇਕਜੁੱਟ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਅੱਜ ਮੁਸਲਿਮ ਭਾਈਚਾਰੇ ਦੇ ਨਾਲ ਈਦ ਮਨਾਉਣ ਦੇ ਲਈ ਕਾਂਗਰਸੀ ਸੰਸਦ ਗੁਰਜੀਤ ਸਿੰਘ ਔਜਲਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਅਜੇ ਗੁਪਤਾ ਵੀ ਵਿਸ਼ੇਸ਼ ਤੌਰ ‘ਤੇ ਪੁੱਜੇ | ਉਹਨਾਂ ਵੱਲੋਂ ਵੀ ਇੱਕ ਦੂਜੇ ਨਾਲ ਗਲੇ ਮਿਲ ਕੇ ਸਭ ਨੂੰ ਈਦ ਦੀ ਮੁਬਾਰਕਬਾਦ ਦਿੱਤੀ ਉਹਨਾਂ ਕਿਹਾ ਕਿ ਸਾਨੂੰ ਸਭ ਨੂੰ ਆਪਸੀ ਭਾਈਚਾਰੇ ਦੇ ਨਾਲ ਰਹਿਣਾ ਚਾਹੀਦਾ ਹੈ। ਸਾਡੇ ਸਾਰੇ ਤਿਉਹਾਰ ਆਪਾਂ ਸਭ ਨੂੰ ਮਿਲਜੁਲ ਕੇ ਸਾਂਝੇ ਤੌਰ ‘ਤੇ ਮਨਾਉਣੇ ਚਾਹੀਦੇ ਹਨ |