July 7, 2024 10:37 pm
Ahmedabad

ਅਹਿਮਦਾਬਾਦ ‘ਚ ਨਿਰਮਾਣ ਅਧੀਨ ਇਮਾਰਤ ਦੀ ਲਿਫਟ ਟੁੱਟਣ ਨਾਲ ਅੱਠ ਮਜ਼ਦੂਰਾਂ ਦੀ ਮੌਤ

ਚੰਡੀਗੜ੍ਹ 14 ਸਤੰਬਰ 2022: ਗੁਜਰਾਤ ਦੇ ਅਹਿਮਦਾਬਾਦ (Ahmedabad) ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਨਿਰਮਾਣ ਅਧੀਨ ਇਮਾਰਤ ਦੀ ਲਿਫਟ ਅਚਾਨਕ ਟੁੱਟ ਕੇ ਡਿੱਗ ਗਈ, ਜਿਸ ਕਾਰਨ ਅੱਠ ਮਜਦੂਰਾਂ ਦੀ ਮੌਤ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈ ਕਿ ਅਸਪਾਇਰ-2 ਨਾਮ ਦੀ ਇਮਾਰਤ ‘ਚ ਕੁਝ ਕੰਮ ਚੱਲ ਰਿਹਾ ਸੀ। ਇਸ ਦੌਰਾਨ ਸੱਤਵੀਂ ਮੰਜ਼ਿਲ ਦੀ ਲਿਫਟ ਟੁੱਟ ਗਈ ਅਤੇ ਅੱਠ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਗੁਜਰਾਤ ਯੂਨੀਵਰਸਿਟੀ ਨੇੜੇ ਸਥਿਤ ਐਸਪਾਇਰ-2 ਬਿਲਡਿੰਗ ‘ਚ ਕੁਝ ਤਕਨੀਕੀ ਕਾਰਨਾਂ ਕਰਕੇ ਇਹ ਹਾਦਸਾ ਵਾਪਰਿਆ ਹੈ ।