Site icon TheUnmute.com

ਕੋਟਕਪੂਰਾ ਬੱਸ ਹਾਦਸੇ ‘ਚ ਹੁਣ ਤੱਕ ਅੱਠ ਸਵਾਰੀਆਂ ਦੀ ਮੌਤ, CM ਭਗਵੰਤ ਨੇ ਹਾਦਸੇ ‘ਤੇ ਦੁੱਖ ਪ੍ਰਗਟਾਇਆ

bus accident

ਚੰਡੀਗੜ੍ਹ, 19 ਸਤੰਬਰ 2023: ਸ੍ਰੀ ਮੁਕਤਸਰ ਸਾਹਿਬ ਜ਼ਿਲੇ ‘ਚ ਅੱਜ ਦੁਪਹਿਰ ਨੂੰ ਮੁਕਤਸਰ-ਕੋਟਕਪੂਰਾ ਰੋਡ ‘ਤੇ ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗਣ ਕਾਰਨ ਵੱਡਾ ਹਾਦਸਾ (bus accident)  ਵਾਪਰ ਗਿਆ । ਇਹ ਨਿੱਜੀ ਬੱਸ ਮੁਕਤਸਰ ਤੋਂ ਕੋਟਕਪੂਰਾ ਜਾ ਰਹੀ ਸੀ। ਇਹ ਹਾਦਸਾ ਬੱਸ ਦੇ ਨਹਿਰ ਦੇ ਪੁਲ ਦੇ ਲੋਹੇ ਦੇ ਐਂਗਲ ਨਾਲ ਟਕਰਾ ਜਾਣ ਕਾਰਨ ਵਾਪਰਿਆ। ਪ੍ਰਾਪਤ ਜਨਾਕਾਰੀ ਅਨੁਸਾਰ ਇਸ ਹਾਦਸੇ ‘ਚ ਹੁਣ ਤੱਕ 8 ਸਵਾਰੀਆਂ ਦੀ ਮੌਤ ਦੀ ਖ਼ਬਰ ਹੈ ਜਦਕਿ ਕਈ ਯਾਤਰੀ ਲਾਪਤਾ ਹਨ ਅਤੇ 10 ਜ਼ਖਮੀ ਹੋਏ ਹਨ।

ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ (bus accident) ‘ਤੇ ਦੁੱਖ ਪ੍ਰਗਟਾਇਆ ਹੈ | ਉਨ੍ਹਾਂ ਨੇ ਕਿਹਾ ਕਿ ਮੁਕਤਸਰ-ਕੋਟਕਪੁਰਾ ਰੋਡ ‘ਤੇ ਪੈਂਦੀ ਨਹਿਰ ‘ਚ ਇੱਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ | ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ | ਬਚਾਅ ਕਾਰਜਾਂ ਦੀ ਪਲ਼ ਦੀ ਅਪਡੇਟ ਲਾਇ ਜਾ ਰਹੀ ਹੈ | ਪਰਮਾਤਮਾ ਅੱਗੇ ਸਭ ਦੀ ਤੰਦਰੁਸਤੀ ਸਲਾਮਤੀ ਦੀ ਕਾਮਨਾ ਕਰਦਾ ਹਾਂ ਅਤੇ ਬਾਕੀ ਵੇਰਵੇ ਵੀ ਜਲ਼ਦ ਸਾਂਝੇ ਕਰਾਂਗੇ |

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰਦਿਆਂ ਕਿਹਾ, ਕੋਟਕਪੂਰਾ ਮੁਕਤਸਰ ਸਾਹਿਬ ਰੋਡ ਤੇ ਸਵਾਰੀਆਂ ਦੀ ਭਰੀ ਬੱਸ ਨਹਿਰ ਚ ਡਿੱਗਣ ਦੀ ਮੰਦਭਾਗੀ ਘਟਨਾ ਵਾਪਰੀ ਹੈ,ਬਚਾਅ ਕਾਰਜ ਜਾਰੀ ਹਨ, ਅਕਾਲ ਪੁਰਖ ਮਿਹਰ ਕਰਨ, ਗੋਤਾਖੋਰ ਵੱਧ ਤੋਂ ਵੱਧ ਗਿਣਤੀ ਚ ਘਟਨਾ ਸਥਾਨ ਤੇ ਪੁੱਜਣ, ਜਖਮੀਆਂ ਦੇ ਇਲਾਜ ਲਈ ਹਸਪਤਾਲ ਪ੍ਰਬੰਧਕਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਇਸ ਹਾਦਸੇ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਕੋਟਕਪੁਰਾ ਮੁਕਤਸਰ ਰੋਡ ‘ਤੇ ਸਵਾਰੀਆਂ ਨਾਲ ਭਰੀ ਇੱਕ ਬੱਸ ਦੇ ਹਾਦਸਾਗ੍ਰਸਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ। ਇਸ ਹਾਦਸੇ ਵਿੱਚ ਕੁਝ ਸਵਾਰੀਆਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਨੂੰ ਚਰਨਾਂ ਵਿੱਚ ਨਿਵਾਸ ਅਤੇ ਜਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।

 

Exit mobile version