July 7, 2024 9:58 am
Eknath Shinde

ਏਕਨਾਥ ਸ਼ਿੰਦੇ ਹੋਣਗੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ : ਦੇਵੇਂਦਰ ਫੜਨਵੀਸ

ਚੰਡੀਗੜ੍ਹ 30 ਜੂਨ 2022: ਮਹਾਰਾਸ਼ਟਰ ‘ਚ ਸਿਆਸੀ ਸੰਕਟ ਦਰਮਿਆਨ ਊਧਵ ਠਾਕਰੇ ਨੇ ਬੁੱਧਵਾਰ ਦੇਰ ਰਾਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਅੱਜ ਦੇਵੇਂਦਰ ਫੜਨਵੀਸ ਅਤੇ ਏਕਨਾਥ ਸ਼ਿੰਦੇ (Eknath Shinde) ਵਿਚਾਲੇ ਅਹਿਮ ਮੀਟਿੰਗ ਹੋਈ। ਦੋਵੇਂ ਰਾਜਪਾਲ ਨੂੰ ਮਿਲਣ ਲਈ ਰਾਜ ਭਵਨ ਪਹੁੰਚੇ।

ਇਸਦੇ ਚੱਲਦੇ ਭਾਜਪਾ ਆਗੂ ਦੇਵੇਂਦਰ ਫੜਨਵੀਸ ਨੇ ਏਕਨਾਥ ਸ਼ਿੰਦੇ ਨਾਲ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਕਿ ਏਕਨਾਥ ਸ਼ਿੰਦੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਹੋਣਗੇ। ਏਕਨਾਥ ਸ਼ਿੰਦੇ ਦਾ ਸਹੁੰ ਚੁੱਕ ਸਮਾਗਮ ਅੱਜ ਸ਼ਾਮ 7.30 ਵਜੇ ਹੋਵੇਗਾ।ਇਸਦੇ ਨਾਲ ਹੀ ਏਕਨਾਥ ਸ਼ਿੰਦੇ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।

ਦੇਵੇਂਦਰ ਫੜਨਵੀਸ ਅਤੇ ਏਕਨਾਥ ਸ਼ਿੰਦੇ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਫੜਨਵੀਸ ਨੇ ਕਿਹਾ ਕਿ ਇੱਕ ਪਾਸੇ ਸ਼ਿਵ ਸੈਨਾ ਨੇ ਦਾਊਦ ਇਬਰਾਹਿਮ ਦਾ ਵਿਰੋਧ ਕੀਤਾ ਅਤੇ ਦੂਜੇ ਪਾਸੇ ਉਨ੍ਹਾਂ ਨੇ ਇੱਕ ਅਜਿਹੇ ਵਿਅਕਤੀ ਨੂੰ ਕੈਬਨਿਟ ਵਿੱਚ ਰੱਖਿਆ ਜੋ ਦਾਊਦ ਦੀ ਮਦਦ ਕਰਨ ਦੇ ਦੋਸ਼ ਵਿੱਚ ਜੇਲ੍ਹ ਗਿਆ ਸੀ।

ਉਨ੍ਹਾਂ ਕਿਹਾ ਕਿ ਉਹ ਸਾਵਰਕਰ ਦਾ ਅਪਮਾਨ ਕਰਨ ਵਾਲੇ ਨਾਲ ਗੱਠਜੋੜ ਵਿੱਚ ਸਨ। 2019 ਵਿੱਚ ਭਾਜਪਾ ਅਤੇ ਸ਼ਿਵ ਸੈਨਾ ਦਾ ਗਠਜੋੜ ਸੀ ਅਤੇ ਸਾਨੂੰ ਵਿਧਾਨ ਸਭਾ ਚੋਣਾਂ ਵਿੱਚ ਲੋੜੀਂਦੇ ਨੰਬਰ ਮਿਲੇ ਸਨ। ਅਸੀਂ ਸਰਕਾਰ ਬਣਾਉਣ ਦੀ ਉਮੀਦ ਕੀਤੀ ਸੀ, ਪਰ ਸ਼ਿਵ ਸੈਨਾ ਨੇ ਉਨ੍ਹਾਂ ਨਾਲ ਗਠਜੋੜ ਕਰਨ ਦਾ ਫੈਸਲਾ ਕੀਤਾ, ਜਿਨ੍ਹਾਂ ਦੇ ਖਿਲਾਫ ਬਾਲਾ ਸਾਹਿਬ ਨੇ ਸਾਰੀ ਉਮਰ ਵਿਰੋਧ ਕੀਤਾ ਸੀ।