July 7, 2024 10:20 am
Amritsar

ਕੁੜੀਆਂ ਤੋਂ ਐਕਟਿਵਾ ਖੋਹਣ ਤੋਂ ਰੋਕਣ ‘ਤੇ ਲੁਟੇਰੇ ਨੇ ਬਜ਼ੁਰਗ ਦਾ ਗੋਲੀ ਮਾਰ ਕੇ ਕੀਤਾ ਕਤਲ

ਚੰਡੀਗੜ੍ਹ 04 ਜੂਨ 2022: ਪੰਜਾਬ ‘ਚ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ | ਇਸੇ ਤਰਾਂ ਦਾ ਮਾਮਲਾ ਅੰਮ੍ਰਿਤਸਰ (Amritsar) ਤੋਂ ਸਾਹਮਣੇ ਆ ਰਿਹਾ ਹੈ | ਅੰਮ੍ਰਿਤਸਰ ਦੇ ਪਿੰਡ ਭੈਣੀਆਂ ‘ਚ ਕੁੜੀਆਂ ਤੋਂ ਸਕੂਟੀ ਖੋਹਣ ਤੋਂ ਰੋਕਣ ‘ਤੇ ਨੌਜਵਾਨ ਨੇ ਬਜ਼ੁਰਗ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਘਟਨਾ ਉਸ ਸਮੇਂ ਦੀ ਹੈ ਜਦੋਂ ਦੋ ਲੜਕੀਆਂ ਹੋਮਿਓਪੈਥੀ ਦੀ ਦਵਾਈ ਲੈ ਕੇ ਵਾਪਸ ਆਪਣੇ ਪਿੰਡ ਭੈਣੀਆਂ ਜਾ ਰਹੀਆਂ ਸਨ | ਇਸ ਦੌਰਾਨ ਉਨ੍ਹਾਂ ਦੋ ਲੜਕੀਆਂ ਤੋਂ ਪਿੰਡ ਦੇ ਸੂਏ ਉਤੇ ਐਕਟਿਵਾ ਖੋਹਣ ਦੀ ਕੋਸ਼ਿਸ਼ ਕਰ ਰਹੇ ਨੌਜਵਾਨ ਨੂੰ ਹਰਜਿੰਦਰ ਸਿੰਘ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੌਜਵਾਨ ਨੇ ਪਿਸਤੌਲ ਨਾਲ ਉਸ ਦੇ ਗੋਲੀ ਮਾਰ ਦਿੱਤੀ।

ਇਸ ਦੌਰਾਨ ਮੁਲਜ਼ਮ ਐਕਟਿਵਾ ਲੈ ਕੇ ਫ਼ਰਾਰ ਹੋ ਗਏ। ਇਸ ਮਾਮਲੇ ‘ਚ ਪੁਲਿਸ ਨੂੰ ਦਰਜ ਕਰਵਾਈ ਰਿਪੋਰਟ ਵਿੱਚ ਮ੍ਰਿਤਕ ਦੇ ਭਰਾ ਗੁਰਮੇਜ ਸਿੰਘ ਪੁੱਤਰ ਚਰਨ ਸਿੰਘ ਵਾਸੀ ਢਿੰਗ ਨੰਗਲ ਨੇ ਦੱਸਿਆ ਕਿ ਉਹ ਅਤੇ ਉਸ ਦਾ ਸਭ ਤੋਂ ਛੋਟਾ ਭਰਾ ਹਰਜਿੰਦਰ ਸਿੰਘ (55) ਬੀਤੀ ਦੇਰ ਸ਼ਾਮ ਕਿਸੇ ਘਰੇਲੂ ਕੰਮ ਲਈ ਪਿੰਡ ‘ਚ ਹੀ ਜਾ ਰਹੇ ਸਨ, ਇਸ ਦੌਰਾਨ ਦੋ ਲੜਕੀਆਂ ਤੋਂ ਪਿਸਤੌਲ ਦੀ ਨੋਕ ਐਕਟਿਵਾ ਖੋਹਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਉਸ ਦੇ ਭਰਾ ਹਰਜਿੰਦਰ ਸਿੰਘ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਆਪਣੇ ਪਿਸਤੌਲ ਨਾਲ ਹਰਜਿੰਦਰ ਸਿੰਘ ‘ਤੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਉਸ ਦੀ ਛਾਤੀ ’ਤੇ ਖੱਬੇ ਪਾਸੇ ਗੋਲੀ ਲੱਗੀ ਕਾਰਨ ਉਸ ਦੀ ਮੌਕੇ ‘ਤੇ ਮੌਤ ਹੋ ਗਈ।