ਚੰਡੀਗੜ੍ਹ ,28 ਅਗਸਤ 2021 : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਵੱਲੋ ਨਵੇਂ ਚੁਣੇ ਗਏ ਮੈਂਬਰ ਅੱਜ ਸ਼੍ਰੀ ਹਰਮਿੰਦਰ ਸਾਹਿਬ ਪੁੱਜੇ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਅਕਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਸਮੇਤ ਕਈ ਹੋਰ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ |
ਇਸ ਮੌਕੇ ਗੱਲਬਾਤ ਦੌਰਾਨ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਕਮੇਟੀ ਚੋਣਾਂ ਵਿਚ ਸਰਕਾਰਾਂ ਅਤੇ ਪੰਥ ਵਿਰੋਧੀ ਸ਼ਕਤੀਆਂ ਦਾ ਹੰਕਾਰ ਟੁੱਟਾ ਹੈ ਅਤੇ ਦਿੱਲੀ ਦੀ ਸੰਗਤ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੇਵਾਦਾਰਾਂ ਮੁੜ ਗੁਰਧਾਮਾਂ ਦੀ ਸੇਵਾ ਸੌਂਪੀ ਹੈ।
ਇਹ ਵੀ ਪੜੋ : ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਜਾਰੀ ਕੀਤੇ ਗਏ
ਤਾਜ਼ਾ ਖ਼ਬਰਾਂ ਦੇ ਲਈ ਤੁਸੀਂ ਸਾਡੇ ਨਾਲ FACEBOOK INSTAGRAM YOUTUBE ਜਰੀਏ ਵੀ ਜੁੜ ਸਕਦੇ ਹੋ