Site icon TheUnmute.com

Election 2024: ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ

BJP

ਚੰਡੀਗੜ੍ਹ, 10 ਅਪ੍ਰੈਲ 2024: ਭਾਰਤੀ ਜਨਤਾ ਪਾਰਟੀ (BJP) ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਨੌਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਤੋਂ ਇਲਾਵਾ ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੀਆਂ ਸੱਤ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਚੰਡੀਗੜ੍ਹ ਤੋਂ ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਰੱਦ ਕਰ ਦਿੱਤੀ ਗਈ ਹੈ। ਇੱਥੋਂ ਪਾਰਟੀ  (BJP) ਨੇ ਉਨ੍ਹਾਂ ਦੀ ਥਾਂ ਸੰਜੇ ਟੰਡਨ ‘ਤੇ ਭਰੋਸਾ ਪ੍ਰਗਟਾਇਆ ਹੈ। ਸੂਚੀ ਵਿੱਚ ਸੱਤ ਉਮੀਦਵਾਰ ਉੱਤਰ ਪ੍ਰਦੇਸ਼ ਦੇ ਹਨ। ਜੈਵੀਰ ਸਿੰਘ ਸਪਾ ਮੁਖੀ ਅਖਿਲੇਸ਼ ਯਾਦਵ ਦੀ ਘਰਵਾਲੀ ਡਿੰਪਲ ਯਾਦਵ ਵਿਰੁੱਧ ਭਾਜਪਾ ਦੇ ਉਮੀਦਵਾਰ ਹੋਣਗੇ।

Exit mobile version