9 ਦਸੰਬਰ 2025: ਪੰਜਾਬ ਵਿੱਚ ਚੋਣ ਕਮਿਸ਼ਨ (Election Commission) ਨੇ ਨਾਭਾ ਦੀ ਬੀਡੀਪੀਓ ਬਲਜੀਤ ਕੌਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਰਿਪੋਰਟਾਂ ਅਨੁਸਾਰ, ਇਹ ਕਾਰਵਾਈ ਅਕਾਲੀ ਦਲ (akali dal) ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ।
ਦੱਸਿਆ ਜਾ ਰਿਹਾ ਹੈ ਕਿ ਬਲਜੀਤ ਕੌਰ (baljit kaur) ਐਨਓਸੀ ਨਹੀਂ ਦੇ ਰਹੀ ਸੀ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ। ਇਸ ਮਾਮਲੇ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ ਸੀ। ਇਹ ਵੀ ਸਾਹਮਣੇ ਆਇਆ ਕਿ ਬਲਜੀਤ ਕੌਰ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਉਹ ਸਾਰੀਆਂ ਪਾਰਟੀਆਂ ਨੂੰ ਦੱਸ ਰਹੀ ਸੀ ਕਿ ਉਨ੍ਹਾਂ ਕੋਲ ਉਮੀਦਵਾਰ ਨਹੀਂ ਹੈ। ਫਿਲਹਾਲ, ਅਕਾਲੀ ਦਲ ਦੀ ਸ਼ਿਕਾਇਤ ਦੇ ਆਧਾਰ ‘ਤੇ ਬੀਡੀਪੀਓ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
Read More: ਤਿੰਨ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਇਸ ਸ਼ਹਿਰ ਨੂੰ ਡਰਾਈ-ਡੇਅ ਕੀਤਾ ਗਿਆ ਘੋਸ਼ਿਤ




