ਚੰਡੀਗੜ੍ਹ, 30 ਜਨਵਰੀ 2025: ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿੱਲੀ ਸਥਿਤ ਘਰ ‘ਤੇ ਪਹੁੰਚੀ ਹੈ। ਕਮਿਸ਼ਨ ਦੀ ਟੀਮ ਤਲਾਸ਼ੀ ਲੈਣ ਲਈ ਦਿੱਲੀ ਵਿਖੇ ਕਪੂਰਥਲਾ ਹਾਊਸ ਪਹੁੰਚ ਗਈ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਲੈਕਸ਼ਨ ਕਮਿਸ਼ਨ ਵੱਲੋਂ ਦਿੱਲੀ ਪੁਲਿਸ ਨਾਲ ਮਿਲ ਕੇ ਦਿੱਲੀ ਸਥਿਤ ਮੁੱਖ ਮੰਤਰੀ ਰਿਹਾਇਸ਼ ‘ਤੇ ਬਿਨਾਂ ਵਜ੍ਹਾ ਤੋਂ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਦੋਸ਼ ਲਾਇਆ ਹੈ ਕਿ ਭਾਜਪਾ ਵਾਲੇ ਇਲੈਕਸ਼ਨ ਕਮਿਸ਼ਨ ਨੂੰ ਚੁਣੌਤੀ ਦੇ ਕੇ ਟਵੀਟ ਕਰਕੇ ਪੈਸੇ ਵੰਡਦੇ ਰਹੇ ਹਨ, ਪਰ ਉਸਨੂੰ ਲੈ ਕੇ ਇਲੈਕਸ਼ਨ ਕਮਿਸ਼ਨ ਅੱਖਾਂ ਬੰਦ ਕਰਕੇ ਬੈਠਾ ਹੈ। ਝੂਠੇ ਦੋਸ਼ ਲਗਾ ਕੇ ਛਾਪੇਮਾਰੀ ਕਰਨ ਲਈ ਇਨ੍ਹਾਂ ਨੂੰ ਸਿਰਫ਼ ਆਮ ਆਦਮੀ ਪਾਰਟੀ ਵਾਲੇ ਹੀ ਦਿਸਦੇ ਹਨ।
ਜਿਕਰਯੋਗ ਹੈ ਕਿ ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਧਾਨੀ ‘ਚ ਰਾਜਨੀਤੀ ਆਪਣੇ ਸਿਖਰ ‘ਤੇ ਹੈ। ਇਸ ਕਾਰਵਾਈ ‘ਤੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ ਨੇ ਟਵਿੱਟਰ ‘ਤੇ ਲਿਖਿਆ ਕਿ ਦਿੱਲੀ ਪੁਲਿਸ ਭਗਵੰਤ ਮਾਨ (CM Bhagwant Mann) ਦੇ ਦਿੱਲੀ ਸਥਿਤ ਘਰ ‘ਤੇ ਛਾਪਾ ਮਾਰਨ ਲਈ ਪਹੁੰਚ ਗਈ ਹੈ। ਭਾਜਪਾ ਦੇ ਲੋਕ ਦਿਨ-ਦਿਹਾੜੇ ਪੈਸੇ, ਜੁੱਤੇ ਅਤੇ ਚਾਦਰਾਂ ਵੰਡ ਰਹੇ ਹਨ, ਪਰ ਇਹ ਦਿਖਾਈ ਨਹੀਂ ਦੇ ਰਿਹਾ। ਇਸ ਦੀ ਬਜਾਏ ਉਹ ਇੱਕ ਚੁਣੇ ਹੋਏ ਮੁੱਖ ਮੰਤਰੀ ਦੇ ਨਿਵਾਸ ‘ਤੇ ਛਾਪਾ ਮਾਰਨ ਲਈ ਪਹੁੰਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ 5 ਤਾਰੀਖ਼ ਨੂੰ ਆਪਣਾ ਜਵਾਬ ਦੇਣਗੇ।
Read More: Bhagwant Mann: ‘ਆਪ’ ਦਾ ਦਾਅਵਾ, ਚੋਣ ਕਮਿਸ਼ਨ ਵੱਲੋਂ CM ਭਗਵੰਤ ਮਾਨ ਦੇ ਘਰ ਛਾਪੇਮਾਰੀ