Sangrur

ਚੋਣ ਕਮਿਸ਼ਨ ਵਲੋਂ ਸੰਗਰੂਰ ਲੋਕ ਸਭਾ ਜਿਮਨੀ ਚੋਣਾਂ ਦੀ ਮਿਤੀ ਦਾ ਐਲਾਨ

ਚੰਡੀਗੜ 25 ਮਈ 2022: ਚੋਣ ਕਮਿਸ਼ਨ ਵਲੋਂ ਸੰਗਰੂਰ (Sangrur) ‘ਚ ਹੋਣ ਜਾ ਰਹੀ ਲੋਕ ਸਭਾ ਦੀ ਜਿਮਨੀ ਚੋਣਾਂ ਦੀ ਮਿਤੀ ਦਾ ਐਲਾਨ ਹੋ ਚੁੱਕਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 23 ਜੂਨ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ | ਇਨ੍ਹਾਂ ਦੇ ਨਤੀਜੇ 26 ਜੂਨ ਨੂੰ ਐਲਾਨੇ ਜਾਣਗੇ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ, ਜਿਸ ਕਾਰਨ ਚੋਣ ਕਮਿਸ਼ਨ ਨੂੰ ਦੁਬਾਰਾ ਉਪ ਚੋਣ ਕਰਵਾਉਣੀ ਪਈ ਹੈ। ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ( Simranjit Singh Mann) ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਲੜਨ ਦਾ ਫੈਸਲਾ ਕੀਤਾ ਹੈ |

ਚੋਣ ਕਮਿਸ਼ਨ ਵਲੋਂ ਜਾਰੀ ਪੱਤਰ ਪੜ੍ਹਨ ਲਈ ਲਿੰਕ ‘ਤੇ ਕਲਿੱਕ ਕਰੋ |

Scroll to Top