July 7, 2024 2:30 pm
Election Commission

ਚੋਣ ਕਮਿਸ਼ਨ ਨੇ ਤਪਾ ਦੇ ਡੀ.ਐਸ.ਪੀ ਦਾ ਕੀਤਾ ਤਬਾਦਲਾ

ਚੰਡੀਗੜ੍ਹ10 ਫਰਵਰੀ 2022: ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ਼ ਪੁਲਸ ਤਪਾ , ਬਲਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧੀ ਮੁੱਖ ਚੋਣ ਅਫਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਗੁਰਵਿੰਦਰ ਸਿੰਘ (ਜੇ.ਆਰ.ਟੀ./286,176/ਜੇ.ਆਰ.) ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਲਜੀਤ ਸਿੰਘ ਨੂੰ ਚੋਣਾਂ ਮੁਕੰਮਲ ਹੋਣ ਤੱਕ ਪੁਲਸ ਹੈਡਕੁਆਰਟਰ ਤੇ ਤਾਇਨਾਤ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ।