June 30, 2024 10:37 am
Election Commission

ਚੋਣ ਕਮਿਸ਼ਨ ਨੇ ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ, 22 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਦਾ ਮਾਹੌਲ ਪੂਰੀ ਤਰ੍ਹਾਂ ਸਰਗਰਮ ਹੈ | ਇਸ ਦੌਰਾਨ ਚੋਣ ਕਮਿਸ਼ਨ (Election Commission) ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਸਵਪਨ ਸ਼ਰਮਾ ਅਤੇ ਕੁਲਦੀਪ ਚਾਹਲ ਦਾ ਤਬਾਦਲਾ ਕਰ ਦਿੱਤਾ ਹੈ । ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਤੁਰੰਤ ਆਪਣੇ ਚਾਰਜ ਛੱਡਣ ਲਈ ਕਿਹਾ ਹੈ ਅਤੇ ਸਰਕਾਰ ਨੂੰ ਨਵੇਂ ਪੈਨਲ ਲਈ ਭੇਜਣ ਲਈ ਕਿਹਾ ਹੈ।