ਚੰਡੀਗੜ੍ਹ, 18 ਅਕਤੂਬਰ 2024: ਭਾਰਤੀ ਚੋਣ ਕਮਿਸ਼ਨ ਨੇ ਰਾਜਸਥਾਨ (Rajasthan) ਦੀਆਂ 7 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਜ਼ਿਮਨੀ ਚੋਣ ਲੜ ਰਹੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਉਮੀਦਵਾਰ 25 ਅਕਤੂਬਰ 2024 ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ
ਚੋਣ ਕਮਿਸ਼ਨ ਮੁਤਾਬਕ ਸ਼ੁੱਕਰਵਾਰ ਨੂੰ ਰਾਜਸਥਾਨ ਦੀਆਂ 7 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ, ਜਿਸ ਦੇ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ।
ਰਾਜਸਥਾਨ (Rajasthan) ਦੇ ਮੁੱਖ ਚੋਣ ਅਧਿਕਾਰੀ ਨਵੀਨ ਮਹਾਜਨ ਨੇ ਦੱਸਿਆ ਕਿ ਰਾਜਸਥਾਨ ਦੀਆਂ 7 ਵਿਧਾਨ ਸਭਾ ਸੀਟਾਂ ‘ਚ ਝੁੰਝਨੂ, ਦੌਸਾ, ਰਾਮਗੜ੍ਹ, ਦਿਓਲੀ-ਯੂਨਾਇਟ, ਖੀਵਸਰ, ਸਲੰਬਰ ਅਤੇ ਚੌਰਾਸੀ ਸੀਟਾਂ ਸ਼ਾਮਲ ਹਨ। ਇਨ੍ਹਾਂ ਸੀਟਾਂ ‘ਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਦੀ ਆਖਰੀ ਮਿਤੀ 25 ਅਕਤੂਬਰ ਹੈ। 20 ਅਕਤੂਬਰ ਦਿਨ ਐਤਵਾਰ ਨੂੰ ਜਨਤਕ ਛੁੱਟੀ ਹੋਣ ਕਾਰਨ ਨਾਮਜ਼ਦਗੀਆਂ ਦਾਖਲ ਨਹੀਂ ਕੀਤੀਆਂ ਜਾਣਗੀਆਂ।
ਨਾਮਜ਼ਦਗੀ ਪੱਤਰ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਰੋਜ਼ਾਨਾ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾਖ਼ਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਹੋਵੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਤਾਰੀਖ਼ 30 ਅਕਤੂਬਰ ਹੈ। ਸਾਰੀਆਂ ਸੱਤ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ।