Election Commission

ਚੋਣ ਕਮਿਸ਼ਨ ਵੱਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਦੇ ਤਬਾਦਲੇ ਦੇ ਹੁਕਮ ਜਾਰੀ

ਚੰਡੀਗੜ੍ਹ, 28 ਸਤੰਬਰ 2024: ਪੰਜਾਬ ‘ਚ ਗ੍ਰਾਮ ਪੰਚਾਇਤੀ ਚੋਣਾਂ ਤੋਂ ਪਹਿਲਾਂ ਸੂਬਾ ਚੋਣ ਕਮਿਸ਼ਨ (Election Commission) ਨੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਜਾਰੀ ਕੀਤੇ ਹਨ |

ਇਸ ਸੰਬੰਧੀ ਚੋਣ ਕਮਿਸ਼ਨ (Election Commission) ਨੇ ਪੰਜਾਬ ਸਰਕਾਰ ਨੂੰ ਲਿਖਤੀ ਹਦਾਇਤਾਂ ਭੇਜ ਦਿੱਤੀਆਂ ਹਨ। ਗੁਲਪ੍ਰੀਤ ਸਿੰਘ ਔਲਖ 2015 ਬੈਚ ਦੇ ਆਈਏਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਵਜੋਂ ਕੰਮ ਕਰ ਰਹੇ ਸਨ।

Read More: ਮੱਧ ਪ੍ਰਦੇਸ਼ ਤੋਂ ਮੋਹਾਲੀ ‘ਚ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲਾ ਪੁਲਿਸ ਵੱਲੋਂ ਕਾਬੂ

ਜਿਕਰਯੋਗ ਹੈ ਕਿ ਗੁਲਪ੍ਰੀਤ ਸਿੰਘ ਔਲਖ ਨੇ 3 ਦਿਨ ਪਹਿਲਾਂ ਹੀ ਤਰਨ ਤਾਰਨ ਦੇ ਡੀਸੀ ਵਜੋਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਆਈਏਐਸ ਅਧਿਕਾਰੀ ‘ਤੇ ਜ਼ਿਲ੍ਹੇ ਦੀ ਇੱਕ ਵਿਸ਼ੇਸ਼ ਪੰਚਾਇਤ ‘ਚ ਰਾਖਵੇਂਕਰਨ ਦੇ ਬਦਲਾਅ ਨੂੰ ਮਨਜ਼ੂਰੀ ਦੇਣ ਦਾ ਦੋਸ਼ ਹੈ। ਇਸ ਕਾਰਨ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਕੀਤੇ ਪ੍ਰਸ਼ਾਸਨਿਕ ਫੇਰਬਦਲ ਦੌਰਾਨ ਗੁਲਪ੍ਰੀਤ ਸਿੰਘ ਔਲਖ ਨੂੰ ਅੰਮ੍ਰਿਤਸਰ ਨਗਰ ਨਿਗਮ ਤੋਂ ਤਰਨ ਤਾਰਨ ਤਬਦੀਲ ਕਰ ਦਿੱਤਾ ਸੀ। ਬੀਤੇ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ | ਪੰਜਾਬ ‘ਚ 15 ਅਕਤੂਬਰ ਤੋਂ ਪੰਜਾਬ ਭਰ ‘ਚ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਹੋਣੀਆਂ ਹਨ |

Scroll to Top