Election Commission of India

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ

ਚੰਡੀਗੜ੍ਹ, 5 ਅਗਸਤ 2024: ਭਾਰਤੀ ਚੋਣ ਕਮਿਸ਼ਨ (Election Commission of India) ਨੇ ਪੰਜਾਬ ਵਿਧਾਨ ਸਭਾ 2022 (Punjab Vidhan Sabha) ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਕਰਾਰ ਦਿੱਤਾ ਹੈ। ਇਸ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ, ਇਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ। ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਹਨ |

15 ਜੁਲਾਈ 2024 ਨੂੰ ਭਾਰਤੀ ਚੋਣ ਕਮਿਸ਼ਨ (Election Commission of India) ਦੁਆਰਾ ਜਾਰੀ ਹੁਕਮਾਂ ਰਾਹੀਂ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰੇਮ ਸਿੰਘ ਅਤੇ ਹਰਦੀਪ ਸਿੰਘ, ਗੁਰਦਾਸਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਸੰਨੀ, ਕਰਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।

 

Scroll to Top