ਭਾਰਤੀ ਚੋਣ ਕਮਿਸ਼ਨ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪਾਈ ਝਾੜ, ਜਾਣੋ ਪੂਰਾ ਮਾਮਲਾ

Congress

ਚੰਡੀਗੜ੍ਹ, 10 ਮਈ 2024: ਭਾਰਤੀ ਚੋਣ ਕਮਿਸ਼ਨ ਨੇ ਕਿਹਾ ਕਿ ਵੋਟਿੰਗ ਨਾਲ ਸਬੰਧਤ ਡਾਟਾ ਜਾਰੀ ਕਰਨ ਦੇ ਕਾਂਗਰਸ (Congress) ਦੇ ਦੋਸ਼ ਬੇਬੁਨਿਆਦ ਹਨ। ਇਸ ਨਾਲ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਵਿੱਚ ਭੁਲੇਖਾ ਪੈਦਾ ਹੁੰਦਾ ਹੈ। ਕਮਿਸ਼ਨ ਨੇ ਕਿਹਾ ਕਿ ਅਜਿਹੇ ਬਿਆਨਾਂ ਦਾ ਚੋਣਾਂ ਵਿਚ ਵੋਟਰਾਂ ਦੀ ਭਾਗੀਦਾਰੀ ‘ਤੇ ਮਾੜਾ ਅਸਰ ਪੈ ਸਕਦਾ ਹੈ। ਸੂਬਿਆਂ ਦੀ ਵੱਡੀ ਚੋਣ ਮਸ਼ੀਨਰੀ ਵੀ ਇਸ ਨਾਲ ਨਿਰਾਸ਼ ਹੋ ਸਕਦੀ ਹੈ।

ਕਾਂਗਰਸ (Congress) ਪ੍ਰਧਾਨ ਮਲਿਕਾਰਜੁਨ ਖੜਗੇ ਨੇ 7 ਮਈ ਨੂੰ ਇੰਡੀਆ ਗਠਜੋੜ ਦੇ ਆਗੂਆਂ ਨੂੰ ਚਿੱਠੀ ਲਿਖੀ ਸੀ। ਚਿੱਠੀ ਵਿੱਚ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਵੋਟਿੰਗ ਅੰਕੜਿਆਂ ’ਤੇ ਸਵਾਲ ਉਠਾਏ ਗਏ ਹਨ। ਉਨ੍ਹਾਂ ਨੇ ਕਥਿਤ ਧਾਂਦਲੀ ਦਾ ਦੋਸ਼ ਲਾਇਆ ਸੀ। ਚਿੱਠੀ ‘ਚ ਖੜਗੇ ਨੇ ਵਿਰੋਧੀ ਗਠਜੋੜ ਦੇ ਆਗੂਆਂ ਨੂੰ ਅਪੀਲ ਕੀਤੀ ਸੀ ਕਿ ਉਹ ਅਜਿਹੀ ਧਾਂਦਲੀ ਦੇ ਖ਼ਿਲਾਫ਼ ਆਵਾਜ਼ ਉਠਾਉਣ। ਖੜਗੇ ਨੇ ਲਿਖਿਆ ‘ਸਾਡਾ ਇੱਕੋ ਇੱਕ ਉਦੇਸ਼ ਸੰਵਿਧਾਨ ਅਤੇ ਲੋਕਤੰਤਰ ਦੀ ਸੰਸਕ੍ਰਿਤੀ ਦੀ ਰੱਖਿਆ ਕਰਨਾ ਹੈ’।

ਦਰਅਸਲ, ਵਿਰੋਧੀ ਪਾਰਟੀਆਂ ਵੋਟ ਪ੍ਰਤੀਸ਼ਤਤਾ ਅਤੇ ਲੋਕ ਸਭਾ ਚੋਣਾਂ ਦੇ ਦੋ ਪੜਾਵਾਂ ਦੇ ਅੰਕੜਿਆਂ ਨੂੰ ਸਾਂਝਾ ਕਰਨ ਵਿੱਚ ਦੇਰੀ ‘ਤੇ ਸਵਾਲ ਚੁੱਕ ਰਹੀਆਂ ਹਨ। ਪਹਿਲੇ ਦੋ ਪੜਾਵਾਂ ਵਿੱਚ ਵੋਟਿੰਗ ਪ੍ਰਤੀਸ਼ਤ ਘੱਟ ਰਹੀ। ਹਾਲਾਂਕਿ, ਚੋਣ ਕਮਿਸ਼ਨ ਨੇ ਵੋਟਿੰਗ ਤੋਂ ਕਈ ਘੰਟੇ ਬਾਅਦ ਨਵੇਂ ਵੋਟਿੰਗ ਪ੍ਰਤੀਸ਼ਤ ਦੇ ਅੰਕੜੇ ਜਾਰੀ ਕੀਤੇ, ਜਿਸ ਵਿੱਚ ਵੋਟ ਪ੍ਰਤੀਸ਼ਤਤਾ ਵਿੱਚ 5-6 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਵਿਰੋਧੀ ਪਾਰਟੀਆਂ ਨੇ ਸਵਾਲ ਉਠਾਇਆ ਕਿ ਅੰਕੜੇ ਜਾਰੀ ਕਰਨ ‘ਚ ਇੰਨੀ ਦੇਰੀ ਕਿਉਂ ਹੋਈ? ਵਿਰੋਧੀ ਧਿਰ ਨੇ ਚੋਣਾਂ ਵਿੱਚ ਕਥਿਤ ਧਾਂਦਲੀ ਦਾ ਦੋਸ਼ ਲਾਇਆ ਹੈ। ਮੰਗਲਵਾਰ ਨੂੰ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਵੋਟਿੰਗ ਹੋ ਚੁੱਕੀ ਹੈ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।