Polling locations

ਭਾਰਤ ਦੇ ਚੋਣ ਕਮਿਸ਼ਨ ਨੇ ਪੋਲਿੰਗ ਲੋਕੇਸ਼ਨਾਂ ਦੇ ਨਾਮ ਦੀ ਤਬਦੀਲੀ ਦੀ ਤਜਵੀਜ ਨੂੰ ਕੀਤਾ ਪ੍ਰਵਾਨ

ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ 2024: ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਕੁਝ ਸਕੂਲਾਂ ਦੇ ਨਾਮ ਅਪਡੇਟ ਕਰਨ ਕਰਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਚੋਣ ਹਲਕਾ 83-ਲੰਬੀ ਦੀਆਂ 43 ਪੋਲਿੰਗ ਲੋਕੇਸ਼ਨਾਂ (Polling locations), ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੀਆਂ 27 ਪੋਲਿੰਗ ਲੋਕੇਸ਼ਨਾਂ ਅਤੇ ਵਿਧਾਨ ਸਭਾ ਚੋਣ ਹਲਕ 85-ਮਲੋਟ ਦੀਆਂ 15 ਪੋਲਿੰਗ ਲੋਕੇਸ਼ਨਾਂ ਦੇ ਨਾਮ ਦੀ ਤਬਦੀਲੀ ਦੀ ਤਜਵੀਜ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ।

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਰੇ ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ (Polling locations) ਦੀ ਫਾਈਨਲ ਸੂਚੀ ਜਿਲ੍ਹਾ ਚੋਣ ਦਫ਼ਤਰ, ਕਮਰਾ ਨੰ.70 ਦੂਜੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਅਤੇ ਜਿਲ੍ਹੇ ਦੇ ਚਾਰੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫਤਰਾਂ ਵਿਖੇ ਵੇਖਣ ਲਈ ਉਪਲੱਬਧ ਹੈ। ਇਹ ਸੂਚੀਆਂ ਜਿਲ੍ਹੇ ਦੀ ਵੈਬਸਾਈਟ www.muktsar.nic.in ਤੇ ਵੀ ਵੇਖਣ ਲਈ ਉਪਲੱਬਧ ਹਨ।

ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਗਿੱਦੜਬਾਹਾ (01637-230295), 85-ਮਲੋਟ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਮਲੋਟ (01637-263001) ਅਤੇ 86-ਮੁਕਤਸਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ (01633-262301) ਅਤੇ ਵਿਧਾਨ ਸਭਾ ਚੋਣ ਹਲਕਾ 83ਲੰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਮੁਕਤਸਰ ਸਾਹਿਬ (01633-263647) ਹਨ।

Scroll to Top