Home Secretaries

ਭਾਰਤੀ ਚੋਣ ਕਮਿਸ਼ਨ ਨੇ ਛੇ ਸੂਬਿਆਂ ਦੇ ਗ੍ਰਹਿ ਸਕੱਤਰਾਂ ਨੂੰ ਹਟਾਇਆ, ਪੱਛਮੀ ਬੰਗਾਲ ਦਾ DGP ਵੀ ਸ਼ਾਮਲ

ਚੰਡੀਗੜ੍ਹ, 18 ਮਾਰਚ 2024: ਚੋਣ ਕਮਿਸ਼ਨ ਨੇ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਦੇ ਮੁੱਖ ਮੰਤਰੀ ਦਫ਼ਤਰਾਂ ਵਿੱਚ ਚਾਰਜ ਸੰਭਾਲਣ ਵਾਲੇ ਗ੍ਰਹਿ ਸਕੱਤਰਾਂ (Home Secretaries) ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਪੱਛਮੀ ਬੰਗਾਲ ਦੇ ਪੁਲਿਸ ਮੁਖੀ ਨੂੰ ਹਟਾਉਣ ਦੇ ਹੁਕਮ ਵੀ ਦਿੱਤੇ ਗਏ ਹਨ।

ਚੋਣ ਕਮਿਸ਼ਨ (ਈਸੀਆਈ) ਨੇ ਬ੍ਰਿਹਨਮੁੰਬਈ ਨਗਰ ਨਿਗਮ ਦੇ ਕਮਿਸ਼ਨਰ ਇਕਬਾਲ ਸਿੰਘ ਚਾਹਲ ਅਤੇ ਵਧੀਕ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਵੀ ਹਟਾ ਦਿੱਤਾ ਹੈ। ਚੋਣ ਕਮਿਸ਼ਨ ਨੇ ਸਕੱਤਰ ਜੀਏਡੀ ਮਿਜ਼ੋਰਮ ਅਤੇ ਹਿਮਾਚਲ ਪ੍ਰਦੇਸ਼ ਨੂੰ ਵੀ ਹਟਾ ਦਿੱਤਾ ਹੈ, ਜੋ ਸਬੰਧਤ ਸੀਐਮ ਦਫ਼ਤਰ ਵਿੱਚ ਚਾਰਜ ਸੰਭਾਲ ਰਹੇ ਸਨ।

Scroll to Top