ਚੰਡੀਗੜ੍ਹ, 15 ਅਕਤੂਬਰ 2024: ਭਾਰਤੀ ਚੋਣ ਕਮਿਸ਼ਨ (Election Commission) ਅੱਜ ਯਾਨੀ ਮੰਗਲਵਾਰ ਨੂੰ ਦੁਪਹਿਰ 3.30 ਵਜੇ ਅਹਿਮ ਪ੍ਰੈੱਸ ਕਾਨਫਰੰਸ ਕਰਨ ਜਾ ਰਿਹਾ ਹੈ। ਇਸ ਪ੍ਰੈੱਸ ਕਾਨਫਰੰਸ ‘ਚ ਮਹਾਰਾਸ਼ਟਰ, ਝਾਰਖੰਡ, ਉੱਤਰ ਪ੍ਰਦੇਸ਼ ਅਤੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਸਕਦਾ ਹੈ।
ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਦੀਆਂ ਚੋਣਾਂ ਦਾ ਵੀ ਐਲਾਨ ਹੋ ਜਾਵੇਗਾ। ਚੋਣਾਂ ਨਵੰਬਰ ਦੇ ਅਖੀਰ ਜਾਂ ਦਸੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ।
Read More: Malwa Canal: ‘ਮਾਲਵਾ ਨਹਿਰ’ ਮਿਟਾਏਗੀ ਮਾਲਵੇ ਦੇ ਖੇਤਾਂ ਦੀ ਪਿਆਸ
ਮਹਾਰਾਸ਼ਟਰ ਦੀ 288 ਮੈਂਬਰੀ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਖਤਮ ਹੋਣ ਜਾ ਰਿਹਾ ਹੈ। ਮਹਾਰਾਸ਼ਟਰ ‘ਚ ਪਿਛਲੀਆਂ ਵਿਧਾਨ ਸਭਾ ਚੋਣਾਂ ਅਕਤੂਬਰ 2019 ‘ਚ ਹੋਈਆਂ ਸਨ। ਚੋਣ ਕਮਿਸ਼ਨ (Election Commission) ਉੱਤਰ ਪ੍ਰਦੇਸ਼ ਦੀਆਂ ਜ਼ਿਮਨੀ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਸਕਦਾ ਹੈ। ਉੱਤਰ ਪ੍ਰਦੇਸ਼ ਦੀਆਂ 10 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ।
ਇਸ ਦੇ ਨਾਲ ਹੀ 81 ਮੈਂਬਰੀ ਝਾਰਖੰਡ ਵਿਧਾਨ ਸਭਾ ਦਾ ਕਾਰਜਕਾਲ 5 ਜਨਵਰੀ 2025 ਨੂੰ ਖਤਮ ਹੋਣ ਜਾ ਰਿਹਾ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਨਵੰਬਰ-ਦਸੰਬਰ 2019 ‘ਚ ਹੋਈਆਂ ਸਨ। ਝਾਰਖੰਡ ਮੁਕਤੀ ਮੋਰਚਾ, ਕਾਂਗਰਸ ਅਤੇ ਰਾਸ਼ਟਰੀ ਜਨਤਾ ਦਲ ਦੇ ਮਹਾਗਠਜੋੜ ਨੇ ਰਾਜ ਸਰਕਾਰ ਬਣਾਈ, ਜਿਸ ਵਿੱਚ ਹੇਮੰਤ ਸੋਰੇਨ ਮੁੱਖ ਮੰਤਰੀ ਬਣੇ। ਮਹਾਗਠਜੋੜ ਨੂੰ 47 ਸੀਟਾਂ ਮਿਲੀਆਂ ਹਨ ਜਦਕਿ ਐਨਡੀਏ ਨੂੰ 25 ਸੀਟਾਂ ਮਿਲੀਆਂ ਹਨ।