Site icon TheUnmute.com

ਚੋਣ ਕਮਿਸ਼ਨ ਭਾਰਤ ਵੱਲੋਂ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਜਾਰੀ

Election Commission

ਚੰਡੀਗੜ੍ਹ, 12 ਮਾਰਚ 2022: ਚੋਣ ਕਮਿਸ਼ਨ ਭਾਰਤ (Election Commission of India) ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ ਵਿੱਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 (Assembly Elections 2022) ਦੇ ਮੱਦੇਨਜ਼ਰ 08 ਜਨਵਰੀ 2022 ਨੂੰ ਚੋਣ ਜ਼ਾਬਤਾ ਲਾਗੂ ਹੋਇਆ ਸੀ।

ਇਸ ਬਾਰੇ ਜਾਣਕਾਰੀ ਦਿੰਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ (Dr S.Karuna Raju) ਨੇ ਕਿਹਾ ਕਿ ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਸਰਕਾਰ (Punjab Govt) ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

ਇਸ ਪੱਤਰ ਵਿੱਚ ਚੋਣ ਕਮਿਸ਼ਨ ਭਾਰਤ ਨੇ ਲਿਖਿਆ ਹੈ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਸਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਪੰਜਾਬ। ਰਾਜ ਵਿੱਚੋਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।

Exit mobile version