ਸਪੈਸ਼ਲ ਇੰਟੈਂਸਿਵ ਰਿਵੀਜ਼ਨ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ‘ਚ ਅੰਸ਼ਕ ਸੋਧ

ਪੰਜਾਬ, 30 ਮਈ 2026: ਭਾਰਤ ਚੋਣ ਕਮਿਸ਼ਨ ਨੇ ਪੰਜਾਬ ‘ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (SIR) ਲਈ ਪਹਿਲਾਂ ਐਲਾਨੇ ਪ੍ਰੋਗਰਾਮ ‘ਚ ਅੰਸ਼ਕ ਤੌਰ ‘ਤੇ ਸੋਧ ਕੀਤੀ ਹੈ। ਇਸ ਸਬੰਧ ‘ਚ ਚੋਣ ਕਮਿਸ਼ਨ ਵੱਲੋਂ ਇੱਕ ਨਵਾਂ ਪੱਤਰ ਜਾਰੀ ਕੀਤਾ ਗਿਆ।

ਇਸ ਸੰਬੰਧੀ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਪੰਜਾਬ ਲਈ ਡਰਾਫਟ ਵੋਟਰ ਸੂਚੀਆਂ ਹੁਣ 3 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਵੋਟਰ ਸੂਚੀਆਂ ਸੰਬੰਧੀ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਜਮ੍ਹਾਂ ਕਰਵਾਉਣ ਦੀ ਮਿਆਦ 3 ਅਗਸਤ, 2026 ਤੋਂ 2 ਸਤੰਬਰ, 2026 ਤੱਕ ਨਿਰਧਾਰਤ ਕੀਤੀ ਹੈ। ਇਸ ਤੋਂ ਇਲਾਵਾ, ਨੋਟਿਸ ਪੜਾਅ ਅਤੇ ਦਾਅਵਿਆਂ/ਇਤਰਾਜ਼ਾਂ ‘ਤੇ ਕਾਰਵਾਈ ਕਰਨ ਦੀ ਪ੍ਰਕਿਰਿਆ 3 ਅਗਸਤ, 2026 ਤੋਂ 28 ਸਤੰਬਰ, 2026 ਤੱਕ ਚੱਲੇਗੀ।

ਮੁੱਖ ਚੋਣ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਬਾਕੀ ਸਮਾਂ-ਸਾਰਣੀ 14 ਮਈ, 2026 ਨੂੰ ਜਾਰੀ ਕੀਤੇ ਗਏ ਪਹਿਲਾਂ ਦੇ ਨੋਟੀਫਿਕੇਸ਼ਨ ਅਨੁਸਾਰ ਲਾਗੂ ਰਹੇਗੀ।

Read More: ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਕੀਤਾ ਸਫਾਇਆ: ਅਰਵਿੰਦ ਕੇਜਰੀਵਾਲ

ਵਿਦੇਸ਼

Scroll to Top