Site icon TheUnmute.com

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਚੋਣ ਪ੍ਰੋਗਰਾਮ ਜਾਰੀ

Election Commission

ਚੰਡੀਗੜ੍ਹ, 17 ਅਕਤੂਬਰ 2024: ਭਾਰਤੀ ਚੋਣ ਕਮਿਸ਼ਨ (Election Commission of India) ਵੱਲੋਂ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ (Vidhan Sabha seats), ਜਿਨ੍ਹਾਂ ‘ਚ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਵਿਧਾਨ ਸਭਾ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚਾਰ ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 18 ਅਕਤੂਬਰ, 2024 ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।

ਇਸਦੇ ਨਾਲ ਹੀ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ 2024 (ਸ਼ੁੱਕਰਵਾਰ) ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ 2024 (ਸੋਮਵਾਰ) ਨੂੰ ਹੋਵੇਗੀ, ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ 2024 (ਬੁੱਧਵਾਰ) ਤੈਅ ਕੀਤੀ ਹੈ। ਉਨ੍ਹਾਂ ਦੱਸਿਆ ਕਿ 13 ਨਵੰਬਰ 2024 (ਬੁੱਧਵਾਰ) ਨੂੰ ਵੋਟਿੰਗ ਹੋਵੇਗੀ ਅਤੇ 23 ਨਵੰਬਰ ਨੂੰ ਨਤੀਜਾ ਐਲਾਨਿਆ ਜਾਵੇਗਾ | ਇਸਦੇ ਨਾਲ ਹੀ ਜ਼ਿਮਨੀ ਚੋਣ 25 ਨੰਵਬਰ ਨੂੰ ਮੁਕੰਮਲ ਹੋਵੇਗੀ | ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਦੇ ਮੁਤਾਬਕ 18 ਅਕਤੂਬਰ 2024 ਤੋਂ 25 ਅਕਤੂਬਰ 2024 ਤੱਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਦਿਨਾਂ ਦੌਰਾਨ ਸਬੰਧਿਤ ਰਿਟਰਨਿੰਗ ਅਧਿਕਾਰੀਆਂ ਕੋਲ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਭਰ ਸਕਦੇ ਹਨ | ਨਾਮਜ਼ਦਗੀ ਪੱਤਰ ਫਾਰਮ 2B ‘ਚ ਭਰੇ ਜਾਣੇ ਹਨ। ਜ਼ਿਕਰਯੋਗ ਹੈ ਕਿ ਖਾਲੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਉਪਲਬੱਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾ ਸਕਣਗੇ, ਬਸ਼ਰਤੇ ਉਹ ਨਿਰਧਾਰਤ ਫਾਰਮੈਟ ‘ਚ ਹੋਣਾ ਚਾਹੀਦਾ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 19 ਅਕਤੂਬਰ, 2024 ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 19 ਅਕਤੂਬਰ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ ਦਾਖਲ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 20 ਅਕਤੂਬਰ 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।

ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ 15 ਅਕਤੂਬਰ 2024 ਨੂੰ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ 4ਸੀ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ‘ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜੋ ਕਿ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਅਰਥਾਤ 25 ਨਵੰਬਰ 2024 ਤੱਕ ਲਾਗੂ ਰਹੇਗਾ।

Exit mobile version