ਰਾਸ਼ਟਰਪਤੀ ਚੋਣਾਂ ਦੀ ਤਾਰੀਖ਼

ਭਾਰਤੀ ਚੋਣ ਕਮਿਸ਼ਨ ਅੱਜ ਦੁਪਹਿਰ 3 ਵਜੇ ਰਾਸ਼ਟਰਪਤੀ ਚੋਣਾਂ ਦੀ ਤਾਰੀਖ਼ ਦਾ ਕਰੇਗਾ ਐਲਾਨ

ਨਵੀਂ ਦਿੱਲੀ 09 ਜੂਨ 2022: ਭਾਰਤੀ ਚੋਣ ਕਮਿਸ਼ਨ ਅੱਜ ਦੁਪਹਿਰ 3 ਵਜੇ ਦੇਸ਼ ਦੇ ਅਗਲੇ ਰਾਸ਼ਟਰਪਤੀ ਦੀ ਚੋਣ ਲਈ ਤਾਰੀਖ਼ ਦਾ ਐਲਾਨ ਕਰੇਗਾ। ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖ਼ਤਮ ਹੋ ਰਿਹਾ ਹੈ। ਜਿਸ ਤੋਂ ਬਾਅਦ ਭਾਰਤ ਦੇ ਨਵੇਂ ਰਾਸ਼ਟਰਪਤੀ 25 ਜੁਲਾਈ ਤੱਕ ਸਹੁੰ ਚੁੱਕਣਗੇ। 2017 ਵਿੱਚ, ਰਾਸ਼ਟਰਪਤੀ ਦੀ ਚੋਣ 17 ਜੁਲਾਈ ਨੂੰ ਹੋਈ ਸੀ ਅਤੇ ਵੋਟਾਂ ਦੀ ਗਿਣਤੀ 20 ਜੁਲਾਈ ਨੂੰ ਹੋਈ ਸੀ।

ਰਾਸ਼ਟਰਪਤੀ ਚੋਣਾਂ ਦੀ ਤਾਰੀਖ਼

ਰਾਸ਼ਟਰਪਤੀ ਦੀ ਚੋਣ ਇਲੈਕਟੋਰਲ ਕਾਲਜ ਦੇ ਮੈਂਬਰਾਂ ਦੁਆਰਾ ਕੀਤੀ ਜਾਂਦੀ ਹੈ, ਜਿਸ ਵਿੱਚ ਲੋਕ ਸਭਾ, ਰਾਜ ਸਭਾ ਦੇ ਚੁਣੇ ਹੋਏ ਮੈਂਬਰ, ਰਾਜ ਵਿਧਾਨ ਸਭਾਵਾਂ ਦੇ ਚੁਣੇ ਹੋਏ ਮੈਂਬਰ, ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਸ਼ਾਮਲ ਹੁੰਦੇ ਹਨ। ਵਿਧਾਨ ਪ੍ਰੀਸ਼ਦ ਦੇ ਮੈਂਬਰ ਅਤੇ ਨਾਮਜ਼ਦ ਮੈਂਬਰ ਇਲੈਕਟੋਰਲ ਕਾਲਜ ਦਾ ਹਿੱਸਾ ਨਹੀਂ ਹੁੰਦੇ ਹਨ।

Scroll to Top