SSP Dr. Ravjot Kaur Grewal

ਚੋਣ ਕਮਿਸ਼ਨ ਵੱਲੋਂ ਤਰਨਤਾਰਨ ਦੀ SSP ਡਾ. ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰਨ ਦੇ ਹੁਕਮ

ਤਰਨਤਾਰਨ, 08 ਨਵੰਬਰ 2025: ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਮੁਅੱਤਲ ਕਰਨ ਦਾ ਹੁਕਮ ਦਿੱਤਾ ਹੈ। ਇਹ ਕਾਰਵਾਈ ਤਰਨਤਾਰਨ ਜ਼ਿਮਨੀ ਚੋਣ ਤੋਂ ਸਿਰਫ਼ ਤਿੰਨ ਦਿਨ ਪਹਿਲਾਂ ਕੀਤੀ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਸੀਪੀ ਗੁਰਪ੍ਰੀਤ ਸਿੰਘ ਭੁੱਲਰ (ਆਈਪੀਐਸ) ਨੂੰ ਉਨ੍ਹਾਂ ਦੀ ਜਗ੍ਹਾ ਐਸਐਸਪੀ ਤਰਨਤਾਰਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਜਿਕਰਯੋਗ ਹੈ ਕਿ 15 ਦਿਨ ਪਹਿਲਾਂ, ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੇ ਮੁੱਖ ਚੋਣ ਅਧਿਕਾਰੀ (ਸੀਈਓ), ਸਿਬਿਨ ਸੀ ਕੋਲ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ।

ਇਸ ਸ਼ਿਕਾਇਤ ‘ਚ ਡਾ. ਰਵਜੋਤ ਕੌਰ ਗਰੇਵਾਲ ‘ਤੇ ਆਮ ਆਦਮੀ ਪਾਰਟੀ ਦੀ ਕਠਪੁਤਲੀ ਵਜੋਂ ਕੰਮ ਕਰਨ ਅਤੇ ਅਕਾਲੀ ਦਲ ਦੇ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਅਤੇ ਦੋ ਡੀਐਸਪੀਜ਼ ਦੇ ਤਬਾਦਲੇ ਦੀ ਮੰਗ ਕੀਤੀ ਸੀ।

Read More: ਮੁੱਖ ਚੋਣ ਅਧਿਕਾਰੀ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ DC ਤੇ SSP ਨੂੰ ਚੌਕਸੀ ਵਧਾਉਣ ਦੇ ਨਿਰਦੇਸ਼

Scroll to Top