Election Commission

ਚੋਣ ਕਮਿਸ਼ਨ ਵੱਲੋਂ ਉਪ ਰਾਸ਼ਟਰਪਤੀ ਚੋਣ ਲਈ ਚੋਣ ਮੰਡਲ ਦੀ ਅੰਤਿਮ ਸੂਚੀ ਤਿਆਰ

ਦੇਸ਼ 31 ਜੁਲਾਈ 2025: ਭਾਰਤੀ ਚੋਣ ਕਮਿਸ਼ਨ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਉਪ ਰਾਸ਼ਟਰਪਤੀ ਚੋਣ ਲਈ ਚੋਣ ਮੰਡਲ ਦੀ ਅੰਤਿਮ ਸੂਚੀ ਤਿਆਰ ਕਰ ਲਈ ਹੈ। ਇਹ ਚੋਣ ਜਗਦੀਪ ਧਨਖੜ ਦੇ ਉਪ ਰਾਸ਼ਟਰਪਤੀ ਅਹੁਦੇ ਤੋਂ ਅਸਤੀਫਾ ਦੇਣ ਕਾਰਨ ਜ਼ਰੂਰੀ ਹੋ ਗਈ ਹੈ। ਭਾਰਤ ਦੇ ਉਪ ਰਾਸ਼ਟਰਪਤੀ ਦੀ ਚੋਣ ਇਲੈਕਟੋਰਲ ਮੰਡਲ ਦੁਆਰਾ ਕੀਤੀ ਜਾਂਦੀ ਹੈ, ਜਿਸ ‘ਚ ਰਾਜ ਸਭਾ ਦੇ ਚੁਣੇ ਹੋਏ ਅਤੇ ਨਾਮਜ਼ਦ ਮੈਂਬਰ ਅਤੇ ਲੋਕ ਸਭਾ ਦੇ ਚੁਣੇ ਹੋਏ ਮੈਂਬਰ ਸ਼ਾਮਲ ਹੁੰਦੇ ਹਨ।

Vice President election

ਕਮਿਸ਼ਨ ਨੇ ਇੱਕ ਬਿਆਨ ‘ਚ ਕਿਹਾ ਕਿ ਉਪ ਰਾਸ਼ਟਰਪਤੀ ਚੋਣ 2025 ਲਈ ਚੋਣ ਮੰਡਲ ਦੀ ਸੂਚੀ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ, ਇਹ ਸੂਚੀ ਚੋਣ ਕਮਿਸ਼ਨ ਦੇ ਦਫ਼ਤਰ ‘ਚ ਸਥਾਪਤ ਇੱਕ ਵਿਸ਼ੇਸ਼ ਕਾਊਂਟਰ ਤੋਂ ਖਰੀਦੀ ਜਾ ਸਕਦੀ ਹੈ।ਨੋਟੀਫਿਕੇਸ਼ਨ ਛੇਤੀ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

ਜਗਦੀਪ ਧਨਖੜ ਨੇ 21 ਜੁਲਾਈ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਦੋਂ ਕਿ ਉਨ੍ਹਾਂ ਦੇ ਕਾਰਜਕਾਲ ਦੇ ਅੰਤ ‘ਚ ਅਜੇ ਦੋ ਸਾਲ ਤੋਂ ਵੱਧ ਸਮਾਂ ਬਾਕੀ ਸੀ। ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ 21 ਜੁਲਾਈ ਨੂੰ ਆਪਣੇ ਅਸਤੀਫੇ ‘ਚ ਲਿਖਿਆ ਸੀ, “ਮੈਂ ਸਿਹਤ ਦਾ ਧਿਆਨ ਰੱਖਣ ਅਤੇ ਡਾਕਟਰਾਂ ਦੀ ਸਲਾਹ ਦੀ ਪਾਲਣਾ ਕਰਨ ਲਈ ਸੰਵਿਧਾਨ ਦੀ ਧਾਰਾ 67 (ਏ) ਦੇ ਤਹਿਤ ਤੁਰੰਤ ਪ੍ਰਭਾਵ ਨਾਲ ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।”

Read More: Jagdeep Dhankhar: ਉਪ-ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫ਼ਾ ਮਨਜੂਰ

Scroll to Top