ਚੰਡੀਗੜ੍ਹ, 17 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ | ਚੋਣ ਕਮਿਸ਼ਨ ਦੇ ਵਲੋਂ ਚੋਣਾਂ ਦੇ ਲਈ 14 ਫ਼ਰਵਰੀ ਦਾ ਦਿਨ ਤੈਅ ਕੀਤਾ ਗਿਆ ਹੈ, ਪਰ ਇਸ ਸਭ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ, ਪੰਜਾਬ ਕਾਂਗਰਸ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਵਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਚੋਣਾਂ ਅੱਗੇ ਕਰਨ ਦੀ ਮੰਗ ਕੀਤੀ ਹੈ | ਇਹਨਾ ਸਭ ਦਾ ਕਹਿਣਾ ਹੈ ਕਿ 16 ਫਰਵਰੀ ਨੂੰ ਗੁਰੂ ਰਵਿਦਾਸ ਜਯੰਤੀ ਹੈ, ਜਿਸ ਦੇ ਮੱਦੇਨਜ਼ਰ ਚੋਣਾਂ ਅੱਗੇ ਕਰਨ ਦੀ ਮੰਗ ਕੀਤੀ ਹੈ | ਜਿਸ ‘ਤੇ ਅੱਜ ਚੋਣ ਕਮਿਸ਼ਨ ਵਲੋਂ ਬੈਠਕ ਕਰਕੇ ਫ਼ੈਸਲਾ ਲਿਆ ਜਾਵੇਗਾ |
ਨਵੰਬਰ 23, 2024 1:19 ਪੂਃ ਦੁਃ