ਫਾਜ਼ਿਲਕਾ, 9 ਮਈ 2024: ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਦਾ ਦੌਰਾ ਕੀਤਾ ਅਤੇ ਹਦਾਇਤ ਕੀਤੀ ਕਿ ਮੀਡੀਆ ਵਿਚ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਸਖ਼ਤੀ ਨਾਲ ਨਿਗਰਾਨੀ ਕੀਤੀ ਜਾਵੇ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਮੌਕੇ ਕਿਹਾ ਕਿ ਝੂਠੀਆਂ ਖ਼ਬਰਾਂ (fake news) ‘ਤੇ ਵੀ ਐਮਸੀਐਮਸੀ ਵੱਲੋਂ ਤਿੱਖੀ ਨਜਰ ਰੱਖੀ ਜਾਵੇ। ਉਨ੍ਹਾਂ ਨੇ ਕਿਹਾ ਕਿ ਝੂਠੀਆਂ ਖ਼ਬਰਾਂ ਫੈਲਾਉਣਾ ਜੁਰਮ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਅਜਿਹੀ ਖ਼ਬਰ ਜਿਸਦੇ ਸੱਚ ਹੋਣ ਸਬੰਧੀ ਉਨ੍ਹਾਂ ਨੂੰ ਕੋਈ ਭਰਮ ਹੋਵੇ ਉਸਦੀ ਪੁਸ਼ਟੀ ਕੀਤੇ ਬਿਨ੍ਹਾਂ ਅੱਗੇ ਸ਼ੇਅਰ ਨਾ ਕਰਨ।
ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਵੀ ਐਮਸੀਐਮਸੀ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਪੁਲਿਸ ਦੇ ਸਾਇਬਰ ਸੈਲ ਵੱਲੋਂ ਵੀ ਇਸ ਤਰਾਂ ਦੀਆਂ ਝੂਠੀਆਂ ਖ਼ਬਰਾਂ ਸਬੰਧੀ ਨਜਰਜਾਨੀ ਕੀਤੀ ਜਾਂਦੀ ਰਹਿੰਦੀ ਹੈ। ਇਸ ਮੌਕੇ ਐਮਸੀਐਮਸੀ ਦੇ ਨੋਡਲ ਅਫ਼ਸਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ ਭੁਪਿੰਦਰ ਸਿੰਘ ਬਰਾੜ ਵੀ ਹਾਜਰ ਸਨ।