June 30, 2024 6:52 am
Chandigarh

Election Result: ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਨੀਸ਼ ਤਿਵਾੜੀ 10 ਹਜ਼ਾਰ ਵੋਟਾਂ ਨਾਲ ਅੱਗੇ

ਚੰਡੀਗੜ੍ਹ, 04 ਜੂਨ 2024: ਚੰਡੀਗੜ੍ਹ (Chandigarh) ਲੋਕ ਸਭਾ ਸੀਟ ‘ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ 10 ਹਜ਼ਾਰ ਵੋਟਾਂ ਨਾਲ ਅੱਗੇ ਹਨ | ਸੱਤਵੇਂ ਗੇੜ ਤੋਂ ਬਾਅਦ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ 104521 ਅਤੇ ਭਾਜਪਾ ਦੇ ਸੰਜੇ ਟੰਡਨ ਨੂੰ 94036 ਵੋਟਾਂ ਮਿਲੀਆਂ ਹਨ। ਮਨੀਸ਼ ਤਿਵਾੜੀ 10485 ਵੋਟਾਂ ਨਾਲ ਅੱਗੇ ਚੱਲ ਰਹੇ ਹਨ।