Site icon TheUnmute.com

ਚੋਣ ਨਤੀਜੇ ਸਾਡੀਆਂ ਉਮੀਦਾਂ ਮੁਤਾਬਕ ਨਹੀਂ ਰਹੇ, ਅਸੀਂ ਵਾਪਸੀ ਕਰਾਂਗੇ: ਮਲਿਕਾਰੁਜਨ ਖੜਗੇ

congress

ਚੰਡੀਗੜ੍ਹ, 3 ਦਸੰਬਰ 2023: ਦੇਸ਼ ਤਿੰਨ ਸੂਬਿਆਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਾਂਗਰਸ ਪਾਰਟੀ ਦੀ ਹਾਰ ਹੋਈ ਹੈ। ਜਦਕਿ ਤੇਲੰਗਾਨਾ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ | ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ (Mallikarujan Kharge) ਨੇ ਚੋਣ ਨਤੀਜਿਆਂ ‘ਤੇ ਪਾਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮੈਂ ਤੇਲੰਗਾਨਾ ਦੇ ਵੋਟਰਾਂ ਦਾ ਇੰਡੀਅਨ ਨੈਸ਼ਨਲ ਕਾਂਗਰਸ ਵਿੱਚ ਭਰੋਸਾ ਜਤਾਉਣ ਲਈ ਧੰਨਵਾਦ ਕਰਦਾ ਹਾਂ।

ਉਨ੍ਹਾਂ (Mallikarujan Kharge) ਨੇ ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਕਾਂਗਰਸ ਲਈ ਵੋਟ ਪਾਉਣ ਵਾਲਿਆਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਚੋਣ ਨਤੀਜੇ ਸਾਡੀਆਂ ਉਮੀਦਾਂ ਮੁਤਾਬਕ ਨਹੀਂ ਰਹੇ, ਪਰ ਸਾਨੂੰ ਭਰੋਸਾ ਹੈ ਕਿ ਅਸੀਂ ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਮਜ਼ਬੂਤੀ ਨਾਲ ਵਾਪਸੀ ਕਰਾਂਗੇ।

ਇਨ੍ਹਾਂ ਚਾਰ ਸੂਬਿਆਂ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਪੂਰੇ ਜ਼ੋਰ-ਸ਼ੋਰ ਨਾਲ ਹਿੱਸਾ ਲਿਆ।
ਉਨ੍ਹਾਂ ਨੇ ਆਪਣੇ ਅਣਗਿਣਤ ਵਰਕਰਾਂ ਦਾ ਧੰਨਵਾਦ ਕੀਤਾ | ਇਸ ਹਾਰ ਤੋਂ ਨਿਰਾਸ਼ ਹੋਏ ਬਗ਼ੈਰ ਸਾਨੂੰ ਭਾਰਤ ਦੀਆਂ ਪਾਰਟੀਆਂ ਦੇ ਨਾਲ ਮਿਲ ਕੇ ਲੋਕ ਸਭਾ ਚੋਣਾਂ ਦੀ ਤਿਆਰੀ ਦੋਹਰੇ ਜੋਸ਼ ਨਾਲ ਸ਼ੁਰੂ ਕਰਨੀ ਪਵੇਗੀ।

Exit mobile version