ਚੰਡੀਗੜ੍ਹ 16 ਅਪ੍ਰੈਲ 2022: ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ (Prashant Kishor) ਦਾ ਕਾਂਗਰਸ ‘ਚ ਸ਼ਾਮਿਲ ਹੋਣ ਦੀ ਚਰਚਾ ਤੇਜ ਹੋ ਰਹੀ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਪ੍ਰਸ਼ਾਂਤ ਕਿਸ਼ੋਰ ਕਾਂਗਰਸ ਦਾ ਪੱਲਾ ਫੜ ਸਕਦੇ ਹਨ । ਜਿਕਰਯੋਗ ਹੈ ਕਿ ਉਨ੍ਹਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨਾਲ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮੀਟਿੰਗ ਹੋਈ।
ਇਸ ਦੌਰਾਨ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ‘ਚ ਸ਼ਾਮਿਲ ਕਰਨ ‘ਤੇ ਚਰਚਾ ਕਰਨ ਲਈ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਕਾਂਗਰਸ ਦੀ ਇਕ ਉੱਚ-ਪੱਧਰੀ ਮੀਟਿੰਗ ਹੋਈ। ਇਸ ‘ਚ ਪਾਰਟੀ ਨੂੰ ਹਾਲ ਹੀ ‘ਚ ਹੋਈ ਚੋਣ ਹਾਰ ਸਮੇਤ ਕਈ ਹੋਰ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਮੀਟਿੰਗ ‘ਚ ਪ੍ਰਸ਼ਾਂਤ ਕਿਸ਼ੋਰ, ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਆਗੂ ਅੰਬਿਕਾ ਸੋਨੀ, ਦਿਗਵਿਜੇ ਸਿੰਘ, ਮੱਲਿਕਾਰਜੁਨ ਖੜਗੇ, ਅਜੈ ਮਾਕਨ, ਕੇਸੀ ਵੇਣੂਗੋਪਾਲ ਸ਼ਾਮਿਲ ਸਨ।