ਚੰਡੀਗੜ੍ਹ 26 ਅਪ੍ਰੈਲ 2022: ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ (Prashant Kishor) ਦਾ ਕਾਂਗਰਸ (Congress) ‘ਚ ਸ਼ਾਮਲ ਹੋਣ ਨੂੰ ਲੈ ਕੇ ਬਣਿਆ ਸਸਪੈਂਸ ਖਤਮ ਹੋ ਚੁੱਕਾ ਹੈ। ਤੁਹਾਨੂੰ ਦੱਸ ਦਈਏ ਕਿ ਪ੍ਰਸ਼ਾਂਤ ਕਿਸ਼ੋਰ ਕਾਂਗਰਸ ‘ਚ ਸ਼ਾਮਲ ਨਹੀਂ ਹੋਣਗੇ। ਇਸ ਸੰਬੰਧੀ ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਸੁਰਜੇਵਾਲਾ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਨੇ ਖੁਦ ਕਾਂਗਰਸ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਸੁਰਜੇਵਾਲਾ ਨੇ ਕਿਹਾ ਕਿ ਅਸੀਂ ਉਨ੍ਹਾਂ ਦੇ ਯਤਨਾਂ ਅਤੇ ਪਾਰਟੀ ਨੂੰ ਦਿੱਤੇ ਸੁਝਾਵਾਂ ਦੀ ਸ਼ਲਾਘਾ ਕਰਦੇ ਹਾਂ।
ਕਾਂਗਰਸ ‘ਚ ਸ਼ਾਮਲ ਨਾ ਹੋਣ ‘ਤੇ ਪ੍ਰਸ਼ਾਂਤ ਕਿਸ਼ੋਰ ਨੇ ਕੀ ਕਿਹਾ?
ਦੂਜੇ ਪਾਸੇ, ਪ੍ਰਸ਼ਾਂਤ ਕਿਸ਼ੋਰ ਨੇ ਇੱਕ ਟਵੀਟ ਵਿੱਚ ਕਿਹਾ ਕਿ ਮੈਂ ਈਏਜੀ ਦੇ ਹਿੱਸੇ ਵਜੋਂ ਪਾਰਟੀ ਵਿੱਚ ਸ਼ਾਮਲ ਹੋਣ ਦੀ ਕਾਂਗਰਸ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ ਅਤੇ ਚੋਣਾਂ ਦੀ ਜ਼ਿੰਮੇਵਾਰੀ ਲਈ ਹੈ। ਮੇਰੇ ਖ਼ਿਆਲ ਵਿਚ ਪਾਰਟੀ ਨੂੰ ਜਥੇਬੰਦਕ ਸਮੱਸਿਆਵਾਂ ਨੂੰ ਸੁਧਾਰਾਂ ਰਾਹੀਂ ਹੱਲ ਕਰਨ ਲਈ ਮੇਰੇ ਨਾਲੋਂ ਵੱਧ ਲੀਡਰਸ਼ਿਪ ਅਤੇ ਸਮੂਹਿਕ ਇੱਛਾ ਸ਼ਕਤੀ ਦੀ ਲੋੜ ਹੈ।