Site icon TheUnmute.com

Election: ਪੰਜਾਬ ‘ਚ 8 ਦਸੰਬਰ ਨੂੰ ਜਾਰੀ ਹੋਵੇਗਾ ਨਗਰ ਨਿਗਮ ਚੋਣ ਪ੍ਰੋਗਰਾਮ !

Punjab and Haryana High Court

ਚੰਡੀਗੜ੍ਹ, 03 ਦਸੰਬਰ 2024: ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਪੰਜਾਬ ‘ਚ ਹੋਣ ਵਾਲੀਆਂ ਨਗਰ ਨਿਗਮ (municipal election) ਚੋਣਾਂ ਸਬੰਧੀ ਸੁਣਵਾਈ ਹੋਈ। ਮਿਲੀ ਜਾਣਕਾਰੀ ਮੁਤਾਬਕ ਸਰਕਾਰੀ ਵਕੀਲ ਨੇ ਅਦਾਲਤ ‘ਚ ਕਿਹਾ ਕਿ ਚੋਣ ਪ੍ਰੋਗਰਾਮ 8 ਦਸੰਬਰ ਨੂੰ ਜਾਰੀ ਕੀਤਾ ਜਾਵੇਗਾ। ਹਾਲਾਂਕਿ ਹਾਈਕੋਰਟ ਨੇ ਚੋਣ ਕਮਿਸ਼ਨ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਜਿਕਰਯੋਗ ਹੈ ਕਿ ਪੰਜਾਬ ‘ਚ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਹੋਣੀਆਂ ਹਨ |

ਚੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ । ਇਸ ਮਾਮਲੇ ‘ਚ 11 ਨਵੰਬਰ ਨੂੰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕੁੱਲ 10 ਹਫ਼ਤਿਆਂ ‘ਚ ਚੋਣਾਂ ਕਰਵਾਉਣ ਲਈ ਕਿਹਾ ਸੀ। ਸੁਪਰੀਮ ਕੋਰਟ ਨੇ 15 ਦਿਨਾਂ ‘ਚ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਅਗਲੇ 8 ਹਫਤਿਆਂ ‘ਚ ਚੋਣ ਪ੍ਰਕਿਰਿਆ ਪੂਰੀ ਕਰਨ ਦਾ ਹੁਕਮ ਦਿੱਤਾ ਸੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 6 ਨਵੰਬਰ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੇ ਹੁਕਮਾਂ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਗਈ ਸੀ। ਉਨ੍ਹਾਂ ਹੁਕਮ ‘ਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮਾਣਹਾਨੀ ਨੋਟਿਸ ਜਾਰੀ ਕਰਕੇ 10 ਦਿਨਾਂ ‘ਚ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।

21 ਨਵੰਬਰ ਨੂੰ ਸਰਕਾਰ ਨੇ ਹਾਈ ਕੋਰਟ ਨੂੰ ਕਿਹਾ ਸੀ ਕਿ 25 ਨਵੰਬਰ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਹਾਈ ਕੋਰਟ ਨੇ ਕੇਸ ਦਾ ਨਿਪਟਾਰਾ ਕਰ ਦਿੱਤਾ ਸੀ। ਇਸਦੇ ਨਾਲ ਹੀ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਦਸੰਬਰ ਦੇ ਅਖੀਰ ‘ਚ ਚੋਣਾਂ ਨਾ ਕਰਵਾਈਆਂ ਜਾਣ ਕਿਉਂਕਿ ਸ਼ਹੀਦੀ ਦਿਹਾੜਾ ਇਸ ਮਹੀਨੇ ਦੇ ਅੰਤ ‘ਚ ਆਉਂਦਾ ਹੈ। ਇਸ ਮਹੀਨੇ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ।

Read More: ਹਰਜੋਤ ਸਿੰਘ ਬੈਂਸ ਨੇ UNESCO ਫੋਰਮ ‘ਚ ਪੰਜਾਬ ਦੇ ਸਿੱਖਿਆ ਮਾਡਲ ‘ਤੇ ਪਾਇਆ ਚਾਨਣਾ

Exit mobile version