July 7, 2024 8:18 pm
ਪੰਜਾਬ 'ਚ ਚੋਣਾਂ

ਪੰਜਾਬ ‘ਚ ਚੋਣਾਂ ਸਿੱਧੂ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ : ਹਰੀਸ਼ ਰਾਵਤ

ਚੰਡੀਗੜ੍ਹ ,20 ਸਤੰਬਰ 2021 : ਪੰਜਾਬ ਦੇ ਮੁੱਖ ਮੰਤਰੀ ਦਾ ਚੇਹਰਾ ਚੁਣੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਚੋਣਾਂ ਤਾਂ ਸਿੱਧੂ ਦੀ ਅਗਵਾਈ ਵਿੱਚ ਹੀ ਹੋਣਗੀਆਂ | ਜਿਸ ਨੂੰ ਲੈ ਕੇ ਵੱਡੇ ਸਵਾਲ ਵੀ ਖੜੇ ਕੀਤੇ ਜਾ ਰਹੇ ਹਨ ਕਿ ਜੇਕਰ ਚੋਣਾਂ ਨਵਜੋਤ ਸਿੱਧੂ ਦੀ ਅਗਵਾਈ ਵਿੱਚ ਹੀ ਹੋਣਗੀਆ ਤਾਂ ਅਜਿਹਾ ਕਰਨ ਨਾਲ ਮੁੱਖ ਮੰਤਰੀ ਦੇ ਅਹੁਦੇ ਨੂੰ ਕਮਜ਼ੋਰ ਕਰਦਾ ਹੈ |

ਜਿਸ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕੀਤਾ ਕਿ “ਚਰਨਜੀਤ ਚੰਨੀ ਦੇ ਸਹੁੰ ਚੁੱਕ ਸਮਾਗਮ ਵਿਚ ਹਰੀਸ਼ ਰਾਵਤ ਦਾ ਇਹ ਬਿਆਨ ਦੇਣਾ ਕਿ “ਚੋਣਾਂ ਸਿੱਧੂ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ” ਕਾਫ਼ੀ ਹੈਰਾਨ ਕਰਨ ਵਾਲਾ ਹੈ। ਇਹ ਬਿਆਨ ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਵਾਲਾ ਹੈ ਅਤੇ ਇਸ ਦੇ ਨਾਲ ਹੀ ਇਸ਼ਾਰਾ ਕਰਦਾ ਹੈ ਕਿ ਉਹਨਾਂ ਨੂੰ ਮੁੱਖ ਮੰਤਰੀ  ਕਿਉਂ ਚੁਣਿਆ ਗਿਆ।”