8 ਦਸੰਬਰ 2024: ਪੰਜਾਬ(punjab) ਦੇ ਵਿੱਚ ਚੋਣਾਂ (election) ਦਾ ਸਿਲਸਲਾ ਜਾਰੀ ਹੈ, ਦੱਸ ਦੇਈਏ ਕਿ ਅੱਜ ਨਗਰ ਨਿਗਮ ਚੋਣਾਂ (Municipal Corporation elections) ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਚੰਡੀਗੜ੍ਹ(Punjab State Election Commissioner Raj Kamal Chaudhary) ਵਿਖੇ ਪ੍ਰੈਸ ਕਾਨਫਰੰਸ(press conference in Chandigarh) ਦੌਰਾਨ ਦਿੱਤੀ। ਨਗਰ ਨਿਗਮ ਚੋਣਾਂ 21 ਦਸੰਬਰ ਨੂੰ ਹੋਣ ਜਾ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਅੱਜ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਸ਼ਡਿਊਲ ਅੱਜ ਜਾਰੀ ਕਰ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ (Phagwara, Amritsar, Patiala, Jalandhar, Ludhiana) ਵਿੱਚ ਸਿਟੀ ਚੋਣਾਂ ਹੋਣੀਆਂ ਹਨ। ਪੰਜਾਬ ਵਿੱਚ ਨਗਰ ਨਿਗਮ ਚੋਣਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਹੈ, ਜੋ ਸਮੁੱਚੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਪੰਜਾਬ ਵਿੱਚ ਐਮ.ਸੀ ਚੋਣਾਂ ਲਈ 37 ਲੱਖ 32 ਹਜ਼ਾਰ ਵੋਟਰ ਹਨ। ਨਗਰ ਨਿਗਮ ਚੋਣਾਂ ਵਿੱਚ 19 ਲੱਖ 55 ਹਜ਼ਾਰ ਪੁਰਸ਼ ਵੋਟਰ ਅਤੇ 17 ਲੱਖ 75 ਮਹਿਲਾ ਵੋਟਰ ਹਨ। ਨਗਰ ਨਿਗਮ ਦੀਆਂ ਚੋਣਾਂ 381 ਵਾਰਡਾਂ ਲਈ ਹਨ, ਇਸ ਲਈ 381 ਮੈਂਬਰ ਚੁਣੇ ਜਾਣਗੇ। ਨਗਰ ਕੌਂਸਲ ਵਿੱਚ 598 ਵਾਰਡਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਈ.ਵੀ.ਐਮ. ਰਾਹੀਂ ਵੋਟਿੰਗ ਕਰਵਾਈ ਜਾਵੇਗੀ।
ਜ਼ਿਕਰਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਸਾਰਿਆਂ ਦੀਆਂ ਨਜ਼ਰਾਂ ਨਗਰ ਨਿਗਮ ਚੋਣਾਂ ‘ਤੇ ਟਿਕੀਆਂ ਹੋਈਆਂ ਸਨ। ਨਗਰ ਨਿਗਮ ਚੋਣਾਂ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਸੀ। ਨਗਰ ਨਿਗਮ ਚੋਣਾਂ ਦਾ ਬੇਸਬਰੀ ਨਾਲ ਕੀਤਾ ਜਾ ਰਿਹਾ ਇੰਤਜ਼ਾਰ ਆਖਰਕਾਰ ਤਰੀਕਾਂ ਦੇ ਐਲਾਨ ਤੋਂ ਬਾਅਦ ਖਤਮ ਹੋ ਗਿਆ ਹੈ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 15 ਦਿਨਾਂ ਦੇ ਅੰਦਰ ਨਿਗਮ ਚੋਣਾਂ ਦਾ ਸ਼ਡਿਊਲ ਜਾਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ। ਸੂਬਾ ਸਰਕਾਰ ਨੇ ਇਹ ਹੁਕਮ ਨਹੀਂ ਮੰਨਿਆ ਅਤੇ ਸਰਕਾਰ ਸੁਪਰੀਮ ਕੋਰਟ ਗਈ ਜਿੱਥੇ ਇਸ ਪਟੀਸ਼ਨ ‘ਤੇ ਸੁਣਵਾਈ ਹੋਈ। ਮਾਣਯੋਗ ਸੁਪਰੀਮ ਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰਦਿਆਂ ਹੁਕਮ ਜਾਰੀ ਕੀਤੇ ਸਨ ਕਿ ਪੰਜਾਬ ਸਰਕਾਰ 2 ਹਫਤਿਆਂ ਦੇ ਅੰਦਰ-ਅੰਦਰ ਨਿਗਮ ਚੋਣਾਂ ਨਾਲ ਸਬੰਧਤ ਸ਼ਡਿਊਲ ਜਾਰੀ ਕਰੇ ਅਤੇ ਇਹ ਨਿਗਮ ਚੋਣਾਂ ਅਗਲੇ 8 ਹਫਤਿਆਂ ਦੇ ਅੰਦਰ-ਅੰਦਰ ਕਰਵਾਈਆਂ ਜਾਣ।
READ MORE: Election: ਪੰਜਾਬ ‘ਚ 8 ਦਸੰਬਰ ਨੂੰ ਜਾਰੀ ਹੋਵੇਗਾ ਨਗਰ ਨਿਗਮ ਚੋਣ ਪ੍ਰੋਗਰਾਮ !