8 ਦਸੰਬਰ 2024: ਪੰਜਾਬ (punjab) ਦੇ 20 ਪਿੰਡਾਂ ਵਿੱਚ ਮੁੜ ਪੰਚਾਇਤੀ ਚੋਣਾਂ (Panchayat elections) ਹੋਣ ਜਾ ਰਹੀਆਂ ਹਨ। ਪੰਜਾਬ ਦੇ 20 ਪਿੰਡਾਂ ਵਿੱਚ 15 ਦਸੰਬਰ ਨੂੰ ਪੰਚਾਇਤੀ ਚੋਣਾਂ (Panchayat elections) ਲਈ ਵੋਟਾਂ ਪੈਣ ਜਾ ਰਹੀਆਂ ਹਨ। ਇਸ ਸਬੰਧੀ ਚੋਣ ਕਮਿਸ਼ਨ(Election Commission) ਵੱਲੋਂ ਨੋਟੀਫਿਕੇਸ਼ਨ (notification) ਜਾਰੀ ਕਰ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਵਿੱਚ ਪੰਜਾਬ ਵਿੱਚ ਪੰਚਾਇਤੀ ਚੋਣਾਂ ਹੋਈਆਂ ਸਨ। ਉਸ ਦੌਰਾਨ ਇਨ੍ਹਾਂ ਪਿੰਡਾਂ ਵਿੱਚ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਚੋਣ ਕਮਿਸ਼ਨ ਨੇ ਇਨ੍ਹਾਂ ਪਿੰਡਾਂ ਵਿੱਚ 15 ਦਸੰਬਰ ਨੂੰ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਵਰਨਣਯੋਗ ਹੈ ਕਿ ਅੱਜ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਸ਼ਡਿਊਲ ਵੀ ਜਾਰੀ ਕੀਤਾ ਜਾਵੇਗਾ।
Read more: Election: ਪੰਜਾਬ ‘ਚ 8 ਦਸੰਬਰ ਨੂੰ ਜਾਰੀ ਹੋਵੇਗਾ ਨਗਰ ਨਿਗਮ ਚੋਣ ਪ੍ਰੋਗਰਾਮ !