July 7, 2024 3:43 pm
Amit Shah

ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦਿਆਂ ਜੰਮੂ-ਕਸ਼ਮੀਰ ‘ਚ ਪੂਰੀ ਪਾਰਦਰਸ਼ਤਾ ਨਾਲ ਹੋਣਗੀਆਂ ਚੋਣਾਂ: ਅਮਿਤ ਸ਼ਾਹ

ਚੰਡੀਗੜ੍ਹ 05 ਅਕਤੂਬਰ 2022: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਉੱਤਰੀ ਕਸ਼ਮੀਰ ਦੇ ਬਾਰਾਮੂਲਾ (Baramulla) ਵਿੱਚ ਆਪਣੇ ਤਿੰਨ ਦਿਨਾਂ ਦੌਰੇ ਦੇ ਤੀਜੇ ਦਿਨ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਅਮਿਤ ਸ਼ਾਹ ਨੇ ਇਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ “ਪੂਰੀ ਪਾਰਦਰਸ਼ਤਾ” ਨਾਲ ਕਰਵਾਈਆਂ ਜਾਣਗੀਆਂ । ਅਮਿਤ ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ ਕੀਤੀ ਗਈ ਹੈ, ਉਸ ਵਿਚ ਲੋਕਾਂ ਦੀ ਪਸੰਦ ਦੇ ਨੁਮਾਇੰਦੇ ਚੁਣੇ ਜਾਣਗੇ।

ਇਸ ਦੌਰਾਨ ਗ੍ਰਹਿ ਮੰਤਰੀ ਨੇ ਜਨਸਭਾ ਦੌਰਾਨ ਉਨ੍ਹਾਂ ਨੇ ਤਿੰਨ ਪਰਿਵਾਰਾਂ ਯਾਨੀ ਅਬਦੁੱਲਾ, ਮੁਫਤੀ ਅਤੇ ਗਾਂਧੀ ਪਰਿਵਾਰ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਮੁਫਤੀ ਐਂਡ ਕੰਪਨੀ ਅਤੇ ਅਬਦੁੱਲਾ ਐਂਡ ਸੰਨਜ਼ ਨੇ 70 ਸਾਲ ਰਾਜ ਕੀਤਾ। ਇੱਕ ਲੱਖ ਲੋਕਾਂ ਕੋਲ ਬਰਫੀਲੀ ਹਵਾ ਵਿੱਚ ਰਹਿਣ ਲਈ ਪੱਕਾ ਘਰ ਵੀ ਨਹੀਂ ਸੀ। ਪ੍ਰਧਾਨ ਮੰਤਰੀ ਮੋਦੀ ਨੇ 2014 ਤੋਂ 2022 ਤੱਕ ਇੱਕ ਲੱਖ ਲੋਕਾਂ ਨੂੰ ਘਰ ਦੇਣ ਦਾ ਕੰਮ ਕੀਤਾ ਹੈ। 1947 ਤੋਂ 2014 ਤੱਕ ਸਿਰਫ਼ ਚਾਰ ਮੈਡੀਕਲ ਕਾਲਜ ਬਣੇ ਸਨ ਅਤੇ 2014 ਤੋਂ 2022 ਤੱਕ 9 ਕਾਲਜ ਬਣੇ ਹਨ। ਤਿੰਨ ਪਰਿਵਾਰਾਂ ਦੇ ਰਾਜ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਸੀ। ਇਸ ਦੌਰਾਨ ਗ੍ਰਹਿ ਮੰਤਰੀ ਨਾਲ ਰਾਜ ਦੇ ਉਪ ਰਾਜਪਾਲ ਮਨੋਜ ਸਿਨਹਾ, ਪੀਐਮਓ ਡਾ: ਜਤਿੰਦਰ ਸਿੰਘ ਵੀ ਮੌਜੂਦ ਸਨ।