Bhagwant Mann

ਪੰਜਾਬ ‘ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: CM ਭਗਵੰਤ ਮਾਨ

ਜਲੰਧਰ 09 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਦਿੱਲੀ ਦੌਰੇ ‘ਤੇ ਹਨ | ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ ‘ਚ ਹਿੱਸਾ ਲਿਆ ਅਤੇ ਵੱਖ-ਵੱਖ ਖੇਤਰਾਂ ਦੇ ਸਨਅਤਕਾਰਾਂ ਨੂੰ ਪੰਜਾਬ ‘ਚ ਨਿਵੇਸ਼ ਦੀ ਅਪੀਲ ਕੀਤੀ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਸਨਅਤਕਾਰਾਂ ਲਈ ਬਹੁਤ ਸੰਭਾਵਨਾਵਾਂ ਹਨ | ਇਸਦੇ ਨਾਲ ਹੀ ਫਰਵਰੀ 2023 ‘ਚ ਹੋਣ ਵਾਲੇ “INVEST PUNJAB” ਲਈ ਸੱਦਾ ਦਿੱਤਾ | ਇਸ ਦੇ ਲਈ ਸੂਬਾ ਸਰਕਾਰ ਨੇ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਜਲਦ ਹੀ ਇਲੈਕਟ੍ਰਿਕ ਵਾਹਨ ਪਾਲਿਸੀ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਦੀ ਇੰਡਸਟਰੀ ਦੇ ਵਿਕਾਸ ਦੇ ਮਕਸਦ ਨਾਲ ਫੋਕਲ ਪੁਆਇੰਟ ਵਿੱਚ ਸੀਵਰੇਜ ਅਤੇ ਸੜਕ ਦੇ ਨਿਰਮਾਣ ਲਈ ਫੰਡ ਰੱਖੇ ਜਾਣਗੇ |

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਹੱਲ ਰੁਜ਼ਗਾਰ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਾਪਾਨ, ਕੋਰੀਆ ਅਤੇ ਸਿੰਗਾਪੁਰ ਤੋਂ ਬਹੁਤ ਸਾਰੇ ਲੋਕ ਵਪਾਰਕ ਵਿਚਾਰ ਲੈ ਕੇ ਭਾਰਤ ਆਉਣਗੇ। ਉਨ੍ਹਾਂ ਨਾਲ ਪੰਜਾਬ ਵਿੱਚ ਕਾਰੋਬਾਰ/ਉਦਯੋਗ ਦੇ ਵਿਕਾਸ ਸਬੰਧੀ ਵਿਚਾਰ ਸਾਂਝੇ ਕੀਤੇ ਜਾਣਗੇ ਤਾਂ ਜੋ ਪੰਜਾਬ ਦੇ ਨੌਜਵਾਨ ਰੁਜ਼ਗਾਰ ਪ੍ਰਾਪਤ ਕਰਕੇ ਨਸ਼ਿਆਂ ਵੱਲ ਮੁੜਨ ਤੋਂ ਬਚ ਸਕਣ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਗੈਂਗਸਟਰ ਗੋਲਡੀ ਬਰਾੜ ਅਤੇ ਪੰਜਾਬ ਦੀ ਸੁਰੱਖਿਆ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕਰ ਸਕਦੇ ਹਨ।

delhi

Scroll to Top