ਚੰਡੀਗੜ੍ਹ 08 ਅਗਸਤ 2022: ਕੇਂਦਰ ਸਰਕਾਰ ਵਲੋਂ ਲੋਕ ਸਭਾ ‘ਚ ਬਿਜਲੀ ਸੋਧ ਬਿੱਲ (Electricity Amendment Bill) 2022 ਪੇਸ਼ ਕੀਤਾ ਗਿਆ ਹੈ | ਕੇਂਦਰ ਸਰਕਾਰ ਦੇ ਮੁਤਾਬਕ ਪਾਵਰ ਸੈਕਟਰ ਵਿੱਚ ਵੱਡੇ ਸੁਧਾਰ ਕਰਨ ਦੇ ਇਰਾਦੇ ਨਾਲ ਇਸਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਇਸ ਬਿਜਲੀ ਸੋਧ ਬਿੱਲ ਦਾ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਿਸਾਨ ਜੱਥੇਬੰਦੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ |
ਲੋਕ ਸਭਾ ‘ਚ ਅਧੀਰ ਰੰਜਨ ਚੌਧਰੀ ਸਮੇਤ ਕਾਂਗਰਸ, ਸੀਪੀਆਈ (ਐਮ) ਨੇਤਾਵਾਂ ਨੇ ਸਦਨ ਵਿੱਚ ਪੇਸ਼ ਕੀਤੇ ਗਏ ਬਿੱਲ ਦਾ ਵਿਰੋਧ ਕੀਤਾ ਹੈ। ਕੇਂਦਰ ਸਰਕਾਰ ਇਸ ਬਿਜਲੀ ਸੋਧ ਬਿੱਲ ਦੇਸ਼ ਦੇ ਮੌਜੂਦਾ ਬਿਜਲੀ ਵੰਡ ਖੇਤਰ ‘ਚ ਵੱਡੇ ਬਦਲਾਅ ਕਰ ਸਕਦੀ ਹੈ | ਇਸ ਦੇ ਨਾਲ ਹੀ ਬਿਜਲੀ ਖੇਤਰ ‘ਚ ਨਿੱਜੀ ਖੇਤਰ ਦੀ ਹਿੱਸੇਦਾਰੀ ਵਧਾਈ ਜਾ ਸਕਦੀ ਹੈ |