ਬਿਜਲੀ

ਬਿਜਲੀ ਦਾ ਬਿੱਲ ਭਗਤਾਨ ਨਾ ਕਰਨ ਵਾਲਿਆਂ ਦੇ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ

ਚੰਡੀਗੜ੍ਹ, 25 ਮਾਰਚ 2025: ਪੰਜਾਬ ‘ਚ ਬਿਜਲੀ ਦਾ ਬਿੱਲ (Electricity bills)  ਭਗਤਾਨ ਨਾ ਕਰਨ ਵਾਲਿਆਂ ਖਿਲਾਫ਼ ਵਿਭਾਗ ਵੱਡੀ ਕਾਰਵਾਈ ਕਰਨ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਇੰਜੀਨੀਅਰ ਸਬ-ਡਵੀਜ਼ਨ ਰੀਠਖੇੜੀ ਨਿਰਮਲ ਸਿੰਘ ਨੇ ਕਿਹਾ ਕਿ ਜਿਨ੍ਹਾਂ ਖਪਤਕਾਰਾਂ ਦੇ ਘਰੇਲੂ ਜਾਂ ਵਪਾਰਕ ਬਿਜਲੀ ਬਿੱਲ ਬਕਾਇਆ ਹਨ, ਉਹ ਤੁਰੰਤ ਜਮ੍ਹਾਂ ਕਰਵਾਉਣ।

ਜੇਕਰ ਬਕਾਇਆ ਬਿੱਲ ਜਮ੍ਹਾ ਨਹੀਂ ਕਰਵਾਏ ਜਾਂਦੇ, ਤਾਂ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਜਾਣਗੇ। ਬਿਜਲੀ ਵਿਭਾਗ ਪਹਿਲਾਂ ਹੀ ਕਈ ਵਾਰ ਉਨ੍ਹਾਂ ਖਪਤਕਾਰਾਂ ਨੂੰ ਨਿਰਦੇਸ਼ ਦੇ ਚੁੱਕਾ ਹੈ ਜਿਨ੍ਹਾਂ ਨੇ ਆਪਣੇ ਬਕਾਇਆ ਬਿਜਲੀ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਹੈ। ਇਸ ਦੇ ਬਾਵਜੂਦ, ਕੁਝ ਲੋਕ ਆਪਣੇ ਬਿੱਲਾਂ ਦਾ ਨਿਯਮਿਤ ਤੌਰ ‘ਤੇ ਭੁਗਤਾਨ ਨਹੀਂ ਕਰ ਰਹੇ ਹਨ, ਜਿਸ ਕਾਰਨ ਵਿਭਾਗ ਨੇ ਹੁਣ ਸਖ਼ਤ ਰੁਖ਼ ਅਪਣਾਇਆ ਹੈ।

ਇਸ ਲਈ, ਉਨ੍ਹਾਂ ਖਪਤਕਾਰਾਂ ਦੇ ਕੁਨੈਕਸ਼ਨ ਕੱਟੇ ਜਾ ਸਕਦੇ ਹਨ ਜਿਨ੍ਹਾਂ ਦੇ ਬਿਜਲੀ ਬਿੱਲ (Electricity bills) ਬਕਾਇਆ ਹਨ। ਐਸ.ਡੀ.ਓ. ਨਿਰਮਲ ਸਿੰਘ ਨੇ ਕਿਹਾ ਕਿ ਖਪਤਕਾਰਾਂ ਨੂੰ ਆਪਣੇ ਬਕਾਇਆ ਬਿੱਲ ਜਲਦੀ ਤੋਂ ਜਲਦੀ ਜਮ੍ਹਾਂ ਕਰਵਾਉਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੀ ਬਿਜਲੀ ਸਪਲਾਈ ਨਿਰਵਿਘਨ ਜਾਰੀ ਰੱਖੀ ਜਾ ਸਕੇ।

ਨਿਰਮਲ ਸਿੰਘ ਨੇ ਕਿਹਾ ਕਿ ਬਿਜਲੀ ਖਪਤਕਾਰਾਂ ਵੱਲ ਲਗਭਗ 2 ਕਰੋੜ ਰੁਪਏ ਦਾ ਬਕਾਇਆ ਸੀ, ਜਿਸ ‘ਚੋਂ ਬਿਜਲੀ ਵਿਭਾਗ ਨੇ 60 ਲੱਖ ਰੁਪਏ ਦੀ ਵਸੂਲੀ ਕਰ ਲਈ ਹੈ। ਇਸ ਤੋਂ ਇਲਾਵਾ, ਡਿਫਾਲਟਰ ਖਪਤਕਾਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ, ਲਗਭਗ 118 ਡਿਫਾਲਟਰ ਘਰੇਲੂ ਅਤੇ ਵਪਾਰਕ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਹਨ ਅਤੇ 15 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਪਾਵਰਕਾਮ ਅਧਿਕਾਰੀਆਂ ਵੱਲੋਂ ਇੱਕ ਵੱਡੀ ਮੁਹਿੰਮ ਚਲਾਈ ਜਾਵੇਗੀ।

ਇਸਦੇ ਨਾਲ ਹੀ ਪੰਜਾਬ ਦੇ ਬਿਜਲੀ ਵਿਭਾਗ ਦਾ ਕਹਿਣਾ ਹੈ ਕਿ ਸੂਬਾ ਵਾਸੀਆਂ ਨੂੰ ਗਰਮੀਆਂ ‘ਚ ਨਿਰਵਿਘਨ ਬਿਜਲੀ ਸਪਲਾਈ ਲਈ ਲਗਾਤਰ ਕੰਮ ਕਰ ਰਿਹਾ | ਸੂਬੇ ‘ਚ ਤਾਰਾਂ ਅਤੇ ਟਰਾਂਸਫਾਰਮਰ ਦੇ ਕੰਮ ਜੰਗੀ ਪੱਧਰ ‘ਤੇ ਜਾਰੀ ਹਨ, ਕਿਉਂਕਿ ਗਰਮੀਆਂ ‘ਚ ਬਿਜਲੀ ਦੀ ਮੰਗ ਵੱਧ ਜਾਂਦੀ ਹੈ |

Read More: ਬਿਜਲੀ ਬਿੱਲਾਂ ਦੀ ਅਦਾਇਗੀ ਨਾ ਕਰਨ ਵਾਲੇ ਗਾਹਕਾਂ ਵਿਰੁੱਧ ਸਖ਼ਤ ਕਾਰਵਾਈ

Scroll to Top