ਰੋਪੜ , 23 ਜੂਨ 2023: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਅਚਾਨਕ ਰੋਪੜ ਦੇ ਬਿਜਲੀ ਦਫਤਰ (Ropar electricity office) ਪੁੱਜੇ, ਇਸ ਮੌਕੇ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਬਿਜਲੀ ਵਿਭਾਗ ਦੀ ਸ਼ਿਕਾਇਤ ਉੱਤੇ ਤੁਰੰਤ ਆਦੇਸ਼ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਸ਼ਿਕਾਇਤਾਂ ਉੱਤੇ ਸਮਾਂਬੱਧ ਸੀਮਾ ਵਿਚ ਯਕੀਨੀ ਤੌਰ ਉੱਤੇ ਕਾਰਵਾਈ ਕੀਤੀ ਜਾਵੇ ਤਾਂ ਜੋ ਗਰਮੀ ਦੇ ਮੌਸਮ ਵਿਚ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਮੁਹੱਲਾ ਰਾਜਦੀਪ ਨਗਰ ਦੇ ਵਾਸੀਆਂ ਨੇ ਕੈਬਿਨਟ ਮੰਤਰੀ ਯਕੀਨੀ ਤੌਰ ਉੱਤੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਇਹ ਆਪਣੇ ਜੀਵਨ ਵਿੱਚ ਪਹਿਲੀ ਵਾਰ ਦੇਖਿਆ ਹੈ ਕਿ ਕਿਸੇ ਮੰਤਰੀ ਵਲੋਂ ਮੌਕੇ ਉਤੇ ਹੀ ਸਮੱਸਿਆ ਦੇ ਹੱਲ ਲਈ ਸਖ਼ਤ ਆਦੇਸ਼ ਕੀਤੇ ਹਨ ਅਤੇ ਜਿਸ ਉਤੇ ਮੁਹੱਲਾ ਵਾਸੀਆਂ ਵਲੋਂ ਤਸੱਲੀ ਪ੍ਰਗਟਾਈ ਗਈ।




