Partap Singh Bajwa

Electricity Rates: ਬਿਜਲੀ ਦਰਾਂ ‘ਚ ਵਾਧੇ ਨਾਲ ਪੰਜਾਬੀਆਂ ਦੀ ਜੇਬ੍ਹ ‘ਤੇ ਪਵੇਗਾ ਭਾਰ: ਪ੍ਰਤਾਪ ਬਾਜਵਾ

ਚੰਡੀਗੜ੍ਹ, 15 ਜੂਨ 2024: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਬਿਜਲੀ ਦਰਾਂ (Electricity Rates) ‘ਚ ਕੀਤੇ ਵਾਧੇ ਦੇ ਮੱਦੇਨਜ਼ਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ‘ਆਪ’ ਸਰਕਾਰ ‘ਤੇ ਪੰਜਾਬੀਆਂ ਦੀ ਜੇਬ ‘ਚ ਮੋਰੀ ਕਰਨ ਦਾ ਦੋਸ਼ ਲਾਇਆ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਹੁਤ ਚਲਾਕੀ ਨਾਲ ਖੇਡਿਆ। ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਤੁਰੰਤ ਬਾਅਦ ਝਾੜੂ ਪਾਰਟੀ ਨੇ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ 10 ਤੋਂ 12 ਪੈਸੇ ਅਤੇ ਉਦਯੋਗ ਲਈ 15 ਪੈਸੇ ਦਾ ਵਾਧਾ ਕੀਤਾ। ਪਿਛਲੇ ਸਾਲ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਬਾਅਦ ਅਜਿਹਾ ਹੀ ਕੀਤਾ ਸੀ। ‘ਆਪ’ ਸਰਕਾਰ ਨੇ ਪਿਛਲੇ ਸਾਲ ਵੀ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਸੀ।  ਜੇ ਇਸ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਿਜਲੀ ਦੀਆਂ ਦਰਾਂ (Electricity Rates) ਵਧਾ ਦਿੱਤੀਆਂ ਹੁੰਦੀਆਂ ਤਾਂ ਉਹ ਤਿੰਨ ਸੀਟਾਂ ਵੀ ਨਹੀਂ ਜਿੱਤ ਸਕਦੀ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਹੁਣ ਤੱਕ ਦੇ ਸਭ ਤੋਂ ਔਖੇ ਸਮੇਂ ਵਿੱਚੋਂ ਲੰਘ ਰਹੇ ਹਨ। ਮਹਿੰਗਾਈ ਦੀ ਦਰ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਲੋਕਾਂ ਲਈ ਆਪਣੇ ਰੁਟੀਨ ਖ਼ਰਚਿਆ ਦਾ ਪ੍ਰਬੰਧਨ ਕਰਨਾ ਮੁਸ਼ਕਲ ਹੋ ਗਿਆ ਹੈ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਇਸ ਮੁਸ਼ਕਿਲ ‘ਚੋਂ ਬਾਹਰ ਕੱਢਣ ਦੀ ਬਜਾਏ ਲੋਕਾਂ ‘ਤੇ ਵਾਧੂ ਬੋਝ ਪਾ ਦਿੱਤਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।

ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗ ਲੰਬੇ ਸਮੇਂ ਤੋਂ ਸੰਕਟ ਨਾਲ ਜੂਝ ਰਿਹਾ ਹੈ। ਬਹੁਤ ਸਾਰੇ ਉੱਦਮੀ ਅਤੇ ਉਦਯੋਗਪਤੀ ਪਹਿਲਾਂ ਹੀ ਪੰਜਾਬ ਛੱਡ ਕੇ ਦੂਜੇ ਸੂਬਿਆਂ ਵਿੱਚ ਚਲੇ ਗਏ ਹਨ। ਇਸ ਦੌਰਾਨ, ਉਹ ਕੁਝ ਵਿਸ਼ੇਸ਼ ਪੈਕੇਜ ਦੀ ਉਮੀਦ ਕਰ ਰਹੇ ਹਨ। ਹਾਲਾਂਕਿ, ਹੁਣ ਅਜਿਹਾ ਜਾਪਦਾ ਹੈ ਕਿ ‘ਆਪ’ ਸਰਕਾਰ ਨੇ ਉਨ੍ਹਾਂ ਵੱਲ ਅੱਖਾਂ ਬੰਦ ਕਰ ਲਈਆਂ ਹਨ ਅਤੇ ਉਦਯੋਗਾਂ ਲਈ ਵੀ ਬਿਜਲੀ ਦਰਾਂ ਵਿੱਚ 15 ਪੈਸੇ ਦਾ ਵਾਧਾ ਕੀਤਾ ਹੈ।

ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਦਾ ਇਹ ਕਦਮ ਅਸਲ ਵਿੱਚ ਗਰੀਬ ਵਿਰੋਧੀ ਅਤੇ ਮੌਜ਼ੂਦਾ ਇੰਡਸਟਰੀ ਦੇ ਖਿਲਾਫ਼ ਹੈ। ਮੁੱਖ ਮੰਤਰੀ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਜਲੰਧਰ ਵਿੱਚ ਕਿਰਾਏ ਦੀ ਰਿਹਾਇਸ਼ ਲਈ ਹੈ। ਉਸ ਨੂੰ ਨਿਰਾਸ਼ ਹੋ ਕੇ ਵਾਪਸ ਜਾਣਾ ਪਵੇਗਾ।

Scroll to Top