Site icon TheUnmute.com

ਦਿੱਲੀ ‘ਚ ਮਹਿੰਗੀ ਹੋਵੇਗੀ ਬਿਜਲੀ, ਮੰਤਰੀ ਆਤਿਸ਼ੀ ਨੇ ਕਿਹਾ- ਜ਼ੀਰੋ ਬਿੱਲ ਵਾਲੇ ਲਾਭਪਾਤਰੀ ਚਿੰਤਾ ਨਾ ਕਰਨ

Electricity

ਚੰਡੀਗੜ੍ਹ, 26 ਜੂਨ 2023: ਦਿੱਲੀ ‘ਚ ਬਿਜਲੀ (Electricity) ਮਹਿੰਗੀ ਹੋਣ ਜਾ ਰਹੀ ਹੈ। ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ (DERC) ਨੇ ਪਾਵਰ ਪਰਚੇਜ਼ ਐਗਰੀਮੈਂਟ ਕੌਸਟ (PPAC) ਰਾਹੀਂ ਬਿਜਲੀ ਦਰਾਂ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਦਿੱਲੀ ਦੇ ਮੰਤਰੀ ਆਤਿਸ਼ੀ ਨੇ ਇਸ ਦੇ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਉਨ੍ਹਾਂ ਦੇ ਬਿੱਲ ਜ਼ੀਰੋ ਆਉਂਦੇ ਰਹਿਣਗੇ। |

ਦਿੱਲੀ ਦੇ ਊਰਜਾ ਮੰਤਰੀ ਆਤਿਸ਼ੀ ਨੇ ਕਿਹਾ ਕਿ ਬਿਜਲੀ (Electricity) ਦੀਆਂ ਵਧਦੀਆਂ ਕੀਮਤਾਂ ਲਈ ਕੇਂਦਰ ਦੀ ਮੋਦੀ ਸਰਕਾਰ ਜ਼ਿੰਮੇਵਾਰ ਹੈ। ਬੀ.ਐੱਸ.ਈ.ਐੱਸ. ਦੀ ਅਰਜ਼ੀ ਨੂੰ ਮਨਜ਼ੂਰੀ ਦਿੰਦੇ ਹੋਏ ਬਿਜਲੀ ਖਰੀਦ ਸਮਝੌਤੇ ਦੇ ਆਧਾਰ ‘ਤੇ ਦਰਾਂ ‘ਚ 10 ਫੀਸਦੀ ਵਾਧਾ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਬਿਜਲੀ ਦੇ ਬਿੱਲ ਵਧਣ ਅਤੇ ਕੋਲੇ ਦੀਆਂ ਕੀਮਤਾਂ ਵਿੱਚ ਵਾਧੇ ਲਈ ਸਿਰਫ਼ ਕੇਂਦਰ ਸਰਕਾਰ ਦਾ ਹੀ ਜ਼ਿੰਮੇਵਾਰ ਹੈ। ਭਾਰਤ ਵਿੱਚ ਕੋਲੇ ਦੀ ਕੋਈ ਕਮੀ ਨਹੀਂ ਹੈ। ਫਿਰ ਕੋਲੇ ਦੀਆਂ ਕੀਮਤਾਂ ਕਿਉਂ ਵਧਾਈਆਂ ਗਈਆਂ ਹਨ। ਬਿਜਲੀ ਪੈਦਾ ਕਰਨ ਵਾਲੀਆਂ ਕੰਪਨੀਆਂ ‘ਤੇ ਮਹਿੰਗਾ ਕੋਲਾ ਖਰੀਦਣ ਦਾ ਦਬਾਅ ਕਿਉਂ ਬਣਾਇਆ ਜਾ ਰਿਹਾ ਹੈ।

Exit mobile version