TheUnmute.com

ਸਪਾਈਸਜੈੱਟ ਦੇ ਜ਼ਹਾਜ ਦੀ ਹੈਦਰਾਬਾਦ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ

ਚੰਡੀਗੜ੍ਹ 13 ਅਕਤੂਬਰ 2022: ਸਪਾਈਸਜੈੱਟ ਦੇ ਜ਼ਹਾਜ (Spicejet flight) ਦੀ ਐਮਰਜੈਂਸੀ ਲੈਂਡਿੰਗ ਦੀਆਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ | ਇਸਦੇ ਨਾਲ ਬਿੱਟੀ ਦੇਰ ਰਾਤ ਗੋਆ ਤੋਂ ਆ ਰਹੇ ਸਪਾਈਸਜੈੱਟ ਦੇ ਜਹਾਜ਼ ਨੇ ਬੁੱਧਵਾਰ ਰਾਤ ਨੂੰ ਹੈਦਰਾਬਾਦ ਹਵਾਈ ਅੱਡੇ (Hyderabad Airport) ‘ਤੇ ਐਮਰਜੈਂਸੀ ਲੈਂਡਿੰਗ ਕੀਤੀ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਡੀਜੀਸੀਏ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਦੇ ਕੈਬਿਨ ‘ਚ ਧੂੰਆਂ ਦੇਖਣ ਤੋਂ ਬਾਅਦ ਬੁੱਧਵਾਰ ਦੇਰ ਰਾਤ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ ।

ਡੀਜੀਸੀਏ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਜਹਾਜ਼ ਦੀ ਸੁਰੱਖਿਅਤ ਲੈਂਡਿੰਗ ਤੋਂ ਬਾਅਦ ਜਹਾਜ਼ ਦੇ ਯਾਤਰੀਆਂ ਨੂੰ ਐਮਰਜੈਂਸੀ ਐਗਜ਼ਿਟ ਗੇਟ ਤੋਂ ਬਾਹਰ ਕੱਢਿਆ ਗਿਆ। ਇਸ ਦੌਰਾਨ ਇਕ ਯਾਤਰੀ ਦੀ ਲੱਤ ‘ਤੇ ਮਾਮੂਲੀ ਸੱਟ ਲੱਗੀ ਹੈ | ਹੈਦਰਾਬਾਦ ਹਵਾਈ ਅੱਡੇ ਦੇ ਅਧਿਕਾਰੀਆਂ ਮੁਤਾਬਕ Q400 ਜਹਾਜ਼ VT-SQB ਵਿੱਚ 80 ਯਾਤਰੀ ਸਵਾਰ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਰਾਤ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ

ਸਪਾਈਸਜੈੱਟ ਏਅਰਲਾਈਨ ਹਾਲ ਹੀ ਦੇ ਸਮੇਂ ਵਿੱਚ ਸੰਚਾਲਨ ਮੁਸ਼ਕਲਾਂ ਅਤੇ ਵਿੱਤੀ ਰੁਕਾਵਟਾਂ ਦਾ ਸਾਹਮਣਾ ਕਰ ਰਹੀ ਹੈ। ਇਹ ਪਹਿਲਾਂ ਹੀ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਦੀ ਨਿਗਰਾਨੀ ਹੇਠ ਹੈ। ਰੈਗੂਲੇਟਰ ਨੇ ਏਅਰਲਾਈਨ ਨੂੰ 29 ਅਕਤੂਬਰ ਤੱਕ ਆਪਣੀਆਂ ਕੁੱਲ ਉਡਾਣਾਂ ਦਾ ਸਿਰਫ਼ 50 ਫੀਸਦੀ ਹੀ ਚਲਾਉਣ ਦਾ ਨਿਰਦੇਸ਼ ਦਿੱਤਾ ਸੀ।

 

Spicejet

Exit mobile version